ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ 26 ਫਰਵਰੀ ਨੂੰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ | ਇਸ ਪਲੇਸਮੈਂਟ ਕੈਂਪ 'ਚ ਸੇਵਾ ਕੇਂਦਰਾਂ ਪ੍ਰਾਜੈਕਟ ਹੁਸ਼ਿਆਰਪੁਰ ਈ-ਕੇ.ਵਾਈ.ਸੀ ਆਪੇ੍ਰਟਰ ਅਤੇ ਡੋਰ ਸਟੈਪ ਸਰਵਿਸ ਆਪੇ੍ਰਟਰ ਦੀਆਂ ਅਸਾਮੀਆਂ ਲਈ ਇੰਟਰਵਿਊ ਕੀਤੀ ਜਾਵੇਗੀ | ਇਸ ਪਲੇਸਮੈਂਟ ਕੈਂਪ ਵਿਚ 12ਵੀਂ ਪ੍ਰਾਰਥੀ ਭਾਗ ਲੈ ਸਕਦੇ ਹਨ | ਚਾਹਵਾਨ ਯੋਗ ਪ੍ਰਾਰਥੀ ਮਿਤੀ 26 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਸਰਕਾਰੀ ਆਈ. ਟੀ. ਆਈ. ਕੰਪਲੈਕਸ, ਐਮ. ਐਸ. ਡੀ. ਸੀ. ਬਿਲੀਡਿੰਗ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਆਪਣਾ ਰਜ਼ਿਊਮ ਨਾਲ ਲੈ ਕੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ |