08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਭਾਸ਼ਾ ਵਿਭਾਗ ਨੇ ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਕਰਵਾਇਆ ਤਰੰਨੁਮ ਕਵੀ ਦਰਬਾਰ

Ad Position 21
No active advertisement
ਅਜੀਤ ਡੈਸਕ 25-02-2026
ਹੁਸ਼ਿਆਰਪੁਰ, 24 ਫਰਵਰੀ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਭਾਸ਼ਾ ਵਿਭਾਗ, ਪੰਜਾਬ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਸਾਂਝੇ ਉਪਰਾਲੇ ਨਾਲ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਸਮਾਗਮ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਲਖਵਿੰਦਰ ਜੌਹਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਕੁਲਦੀਪ ਦੀਪ ਹਾਜ਼ਰ ਹੋਏ | ਆਏ ਹੋਏ ਮਹਿਮਾਨਾਂ ਲਈ ਜੀ ਆਇਆਂ ਸ਼ਬਦ ਜਸਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਆਖੇ | ਉਪਰੰਤ ਤਰੰਨੁਮ ਕਵੀ ਦਰਬਾਰ ਵਿਚ ਹਾਜ਼ਰ ਕਵੀਆਂ ਹਰਦਿਆਲ ਹੁਸ਼ਿਆਰਪੁਰੀ, ਸੁਰਿੰਦਰ ਕੰਗਵੀ, ਪ੍ਰੋ. ਮਲਕੀਤ ਜੌੜਾ, ਅੰਜੂ ਵੀ. ਰੱਤੀ ਅਤੇ ਸ਼ਹਿਬਾਜ਼ ਖ਼ਾਨ ਨੇ ਆਪਣੀ ਸੁਰ ਸਾਧਨਾ ਰਾਹੀਂ ਰਚਨਾਵਾਂ ਨੂੰ ਗਾ ਕੇ ਅਜਿਹਾ ਜਾਦੂ ਬਿਖੇਰਿਆ ਕਿ ਸਰੋਤੇ ਝੂਮ ਉੱਠੇ | ਇਸ ਤੋਂ ਬਾਅਦ ਪ੍ਰਸਿੱਧ ਗਾਇਕ ਅਤੇ ਸ਼ਾਇਰ ਦੇਬੀ ਮਖਸੂਸਪੁਰੀ ਜਿਹੜੇ ਇਸ ਕਾਲਜ ਦੇ ਵਿਦਿਆਰਥੀ ਰਹੇ ਹਨ ਨਾਲ ਰੂ-ਬਰੂ ਡਾ. ਕੁਲਦੀਪ ਚੌਹਾਨ ਨੇ ਕਰਵਾਇਆ | ਦੇਬੀ ਮਖਸੂਸਪੁਰੀ ਨੇ ਕਾਲਜ ਦੀਆਂ ਯਾਦਾਂ, ਸਾਹਿਤਕ ਸਫ਼ਰ ਤੇ ਸਿਰਜਣਾ ਬਾਰੇ ਭਾਵਪੂਰਨ ਗੱਲਾਂ ਕਰਦਿਆਂ ਆਪਣੇ ਗੀਤਾਂ ਦੇ ਕਾਵਿ ਮੁਖੜੇ ਹਾਜ਼ਰੀਨ ਨਾਲ ਸਾਂਝੇ ਕੀਤੇ | ਡਾ. ਲਖਵਿੰਦਰ ਜੌਹਲ ਅਤੇ ਡਾ. ਕੁਲਦੀਪ ਦੀਪ ਨੇ ਮਾਂ ਬੋਲੀ ਦੀ ਇਤਿਹਾਸਕ ਵਿਰਾਸਤ ਨਾਲ ਸਾਂਝ ਪੁਆਉਂਦਿਆਂ ਕਿਹਾ ਕਿ ਭਾਸ਼ਾ ਨੂੰ ਜਿਉਂਦਾ ਰੱਖਣਾ ਬਹੁਤ ਜ਼ਰੂਰੀ ਹੈ | ਕਿਉਂਕਿ ਭਾਸ਼ਾ ਹੀ ਸਭਿਆਚਾਰ ਦੀ ਜੜ੍ਹ ਲਾਉਂਦੀ ਹੈ | ਉਪਰੰਤ ਦੇਬੀ ਮਖਸੂਸਪੁਰੀ, ਕਵੀਜਨ, ਡਾ. ਜੌਹਲ, ਡਾ. ਕੁਲਦੀਪ ਦੀਪ, ਪਿ੍ੰ. ਗਗਨਦੀਪ ਚੀਮਾ ਅਤੇ ਕਾਲਜ ਦੇ ਵਿਦਿਆਰਥੀਆਂ ਦਾ ਵਿਭਾਗੀ ਪੁਸਤਕਾਂ ਦੇ ਸੈੱਟਾਂ ਅਤੇ ਲੋਈਆਂ ਨਾਲ ਸਨਮਾਨ ਕੀਤਾ ਗਿਆ | ਧੰਨਵਾਦੀ ਸ਼ਬਦ ਪਿ੍ੰ. ਡਾ. ਗਗਨਦੀਪ ਚੀਮਾ ਨੇ ਆਖੇ | ਸਮਾਗਮ ਵਿਚ ਬਤੌਰ ਮੰਚ ਸੰਚਾਲਨ ਦੀ ਭੂਮਿਕਾ ਡਾ. ਜਸਵੰਤ ਰਾਏ ਖੋਜ ਅਫ਼ਸਰ ਵੱਲੋਂ ਨਿਭਾਈ ਗਈ | ਸਮਾਗਮ ਮੌਕੇ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪ੍ਰਕਾਸ਼ਿਤ ਸਾਹਿੱਤ ਦੀਆਂ ਪੁਸਤਕਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਸਮੇਂ ਗਗਨਦੀਪ ਸਿੰਘ, ਮੁਨੀਸ਼ ਕੁਮਾਰ, ਡਾ. ਵਿਜੇ ਕੁਮਾਰ, ਪ੍ਰੋ. ਰਣਜੀਤ ਸਿੰਘ, ਡਾ. ਸਾਂਵਲ ਧਾਮੀ, ਪ੍ਰੋ ਹਰਜਿੰਦਰ ਅਮਨ, ਡਾ. ਰੰਜਨਾ, ਡਾ. ਸੁਖਦੀਪ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਕੇਰੀਆਂ-ਐਸ. ਪੀ. ਐਨ. ਕਾਲਜ 'ਚ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮੌਕੇ ਵਿਸ਼ੇਸ਼ ਭਾਸ਼ਨ ਅਤੇ ਪੁਸਤਕ ਲੋਕ-ਅਰਪਣ ਸਮਾਰੋਹ... ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਭਲਕੇ
Ad Position 24