08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਮੁਕੇਰੀਆਂ-ਐਸ. ਪੀ. ਐਨ. ਕਾਲਜ 'ਚ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮੌਕੇ ਵਿਸ਼ੇਸ਼ ਭਾਸ਼ਨ ਅਤੇ ਪੁਸਤਕ ਲੋਕ-ਅਰਪਣ ਸਮਾਰੋਹ

Ad Position 21
No active advertisement
ਅਜੀਤ ਡੈਸਕ 25-02-2026
ਮੁਕੇਰੀਆਂ, 24 ਫਰਵਰੀ (ਰਾਮਗੜ੍ਹੀਆ)-ਐੱਸ.ਪੀ.ਐਨ ਕਾਲਜ ਮੁਕੇਰੀਆਂ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਿਚ ਪ੍ਰਗਤੀਸ਼ੀਲ ਲੇਖਕ ਸੰਘ ਹੁਸ਼ਿਆਰਪੁਰ ਅਤੇ ਪੰਜਾਬੀ ਸਾਹਿਤ ਸਭਾ, ਮੁਕੇਰੀਆਂ ਦੇ ਸਾਂਝੇ ਉੱਦਮ ਨਾਲ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਪੁਸਤਕ ਲੋਕ-ਅਰਪਣ ਸਮਾਰੋਹ ਅਤੇ ਵਿਸ਼ੇਸ਼ ਭਾਸ਼ਨ ਕਰਵਾਇਆ ਗਿਆ | ਸਮਾਗਮ ਦੀ ਅਗਵਾਈ ਪੰਜਾਬੀ ਵਿਭਾਗ ਮੁਖੀ ਡਾ. ਕਿਰਨਜੀਤ ਕੌਰ ਨੇ ਕੀਤੀ | ਆਪਣੇ ਸੰਬੋਧਨ 'ਚ ਉਨ੍ਹਾਂ ਮਾਂ-ਬੋਲੀ ਦੀ ਮਹੱਤਤਾ ਉੱਤੇ ਚਾਨਣ ਪਾਇਆ | ਪਿ੍ੰਸੀਪਲ ਡਾਨਵ ਰਥੀਆਂ ਨੂੰ ਮਾਂ-ਬੋਲੀ ਨਾਲ ਜੁੜੇ ਰਹਿਣ ਅਤੇ ਆਪਣੇ ਵਿਚਾਰਾਂ ਵਿਚ ਨਵੀਂ ਸੋਚ ਅਤੇ ਰਚਨਾਤਮਿਕਤਾ ਨੂੰ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਦੋ ਮਹੱਤਵਪੂਰਨ ਪੁਸਤਕਾਂ ਦਾ ਲੋਕ-ਅਰਪਣ ਵੀ ਕੀਤਾ ਗਿਆ | ਪਹਿਲੀ ਪੁਸਤਕ 'ਡਿਜੀਟਲ ਸੰਸਾਰ ਦੇ ਪਾਸਾਰ' ਦੇ ਲੇਖਕ ਡਾ. ਸਤਬੀਰ ਸਿੰਘ ਹਨ, ਉਨ੍ਹਾਂ ਨੇ ਆਪਣੀ ਇਸ ਪੁਸਤਕ ਵਿਚ ਆਧੁਨਿਕ ਡਿਜੀਟਲ ਯੁੱਗ ਦੇ ਵਿਸਤਾਰ ਅਤੇ ਸਮਾਜ 'ਤੇ ਉਸਦੇ ਪ੍ਰਭਾਵ ਦੀ ਵਿਸਥਾਰਪੂਰਵਕ ਚਰਚਾ ਕੀਤੀ ਹੈ | ਦੂਜੀ ਪੁਸਤਕ 'ਧਰਮ ਅਤੇ ਤਰਕ' ਡਾ. ਗੁਰਨਾਮ ਸਿੰਘ ਦੀ ਰਚਨਾ ਹੈ, ਜਿਸ ਵਿਚ ਧਾਰਮਿਕ ਵਿਚਾਰਧਾਰਾ ਅਤੇ ਤਰਕਸ਼ੀਲ ਸੋਚ ਦੇ ਪਹਿਲੂਆਂ ਨੂੰ ਸਮਝਾਇਆ ਗਿਆ ਹੈ | ਦੋਵੇਂ ਮੌਲਿਕ ਪੁਸਤਕਾਂ ਵਿਦਿਆਰਥੀਆਂ ਅਤੇ ਪਾਠਕਾਂ ਲਈ ਚਿੰਤਨਸ਼ੀਲ ਅਧਿਐਨ ਸਮੱਗਰੀ ਪ੍ਰਦਾਨ ਕਰਦੀਆਂ ਹਨ | ਨਵਤੇਜ ਗੜ੍ਹਦੀਵਾਲਾ ਨੇ ਮਾਤ ਭਾਸ਼ਾ ਦੇ ਸੰਦਰਭ ਵਿਚ ਬੋਲਦਿਆਂ ਕਿਹਾ ਕਿ ਜੇਕਰ ਕੋਈ ਵੀ ਕੌਮ ਆਪਣੀ ਮਾਂ-ਬੋਲੀ ਤੋਂ ਟੁੱਟ ਜਾਂਦੀ ਹੈ ਤਾਂ ਉਹ ਆਪਣੀ ਪਛਾਣ ਅਤੇ ਹੋਂਦ ਨੂੰ ਗਵਾ ਬੈਠਦੀ ਹੈ | ਮੁੱਖ ਬੁਲਾਰੇ ਡਾ. ਸਰਬਜੀਤ ਸਿੰਘ (ਸਾਬਕਾ ਚੇਅਰਮੈਨ, ਸਕੂਲ ਆਫ਼ ਪੰਜਾਬੀ ਸਟੱਡੀਜ਼, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ) ਨੇ ਮਾਂ-ਬੋਲੀ ਦੀ ਅਹਿਮੀਅਤ, ਭਾਸ਼ਾਈ ਅਸੀਮਤਾ ਅਤੇ ਪੰਜਾਬੀ ਸਾਹਿਤ ਦੇ ਵਿਸ਼ਾਲ ਪਹਿਲੂਆਂ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਨਵਤੇਜ ਗੜ੍ਹਦੀਵਾਲਾ, ਡਾ. ਸਰਬਜੀਤ ਸਿੰਘ, ਡਾ. ਸਤਬੀਰ ਸਿੰਘ ਅਤੇ ਡਾ. ਗੁਰਨਾਮ ਸਿੰਘ ਹਾਜ਼ਰ ਸਨ | ਇਸ ਤੋਂ ਇਲਾਵਾ ਪ੍ਰੋ. ਦਲਵਿੰਦਰ ਕੁਮਾਰ, ਪ੍ਰੋ. ਦੀਪਿਕਾ, ਪ੍ਰੋ. ਪਰਮਜੀਤ ਕੌਰ, ਪ੍ਰੋ. ਸੁਨੀਤਾ ਰਾਣੀ, ਪ੍ਰੋ ਰਣਦੀਪ ਕੌਰ ਅਤੇ ਪ੍ਰੋ. ਲਖਵਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਅੰਤ ਵਿਚ ਡਾ. ਸਰਬਜੋਤ ਸਿੰਘ (ਪ੍ਰਧਾਨ ਪੰਜਾਬੀ ਸਾਹਿਤ ਸਭਾ ਮੁਕੇਰੀਆਂ) ਹੁਰਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਉਨ੍ਹਾਂ ਪਿ੍ੰਸੀਪਲ ਡਾ. ਸਮੀਰ ਸ਼ਰਮਾ ਅਤੇ ਕਾਲਜ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਈਸ਼ਰ ਸਿੰਘ ਮੰਝਪੁਰ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਦੀ ਮੀਟਿੰਗ ਅਗਲੀ ਖ਼ਬਰ ਭਾਸ਼ਾ ਵਿਭਾਗ ਨੇ ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਕਰਵਾਇਆ ਤਰੰਨੁਮ ਕਵੀ ਦਰਬਾਰ
Ad Position 24