ਭੰਗਾਲਾ, 24 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)-2027 ਦੀਆਂ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹਲਕਾ ਮੁਕੇਰੀਆਂ ਦੇ ਸੀਨੀਅਰ ਅਕਾਲੀ ਆਗੂ ਅਤੇ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਦੀ ਮੀਟਿੰਗ ਹੋਈ ਜਿਸ ਵਿਚ ਵੱਖ-ਵੱਖ ਸਰਕਲ ਪ੍ਰਧਾਨ ਅਤੇ ਜ਼ਿਲ੍ਹਾ ਅਹੁਦੇਦਾਰ ਸ਼ਾਮਿਲ ਹੋਏ | ਮੀਟਿੰਗ ਦੌਰਾਨ ਵੱਖ-ਵੱਖ ਆਗੂਆਂ ਨੇ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕੀਤੀ | ਅਕਾਲੀ ਆਗੂਆਂ ਨੇ ਈਸ਼ਰ ਸਿੰਘ ਮੰਝਪੁਰ ਦੀ ਅਗਵਾਈ ਹੇਠ ਆਉਣ ਵਾਲੇ ਸਮੇਂ 'ਚ ਇੱਕ ਵੱਡੀ ਰੈਲੀ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਅਤੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ 2027 'ਚ ਸਰਕਾਰ ਬਣਾ ਕੇ ਸਰਕਾਰ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ | ਇਸ ਮੌਕੇ ਅਕਾਲੀ ਆਗੂ ਸਰਕਲ ਪ੍ਰਧਾਨ ਅਮਰਜੀਤ ਸਿੰਘ ਨੌਸ਼ਹਿਰਾ, ਸਰਕਲ ਪ੍ਰਧਾਨ ਮਾਸਟਰ ਅਤਰ ਸਿੰਘ ਭੰਗਾਲਾ, ਸਰਕਲ ਪ੍ਰਧਾਨ, ਸਰਬਜੀਤ ਸਿੰਘ, ਸਰਕਲ ਪ੍ਰਧਾਨ ਸਰਵਨ ਸਿੰਘ ਕੋਟਲੀ, ਜ਼ਿਲ੍ਹਾ ਪ੍ਰਧਾਨ ਕਿਸਾਨ ਬਾਬਾ ਰੌਸ਼ਨ ਖ਼ਾਨ, ਵੀਰ ਸਿੰਘ ਹਰਸੇਮਾਨਸਰ, ਰਘੁਨਾਥ ਠਾਕੁਰ ਜ਼ਿਲ੍ਹਾ ਮੀਤ ਪ੍ਰਧਾਨ, ਸਰਪੰਚ ਸੰਦੀਪ ਸਿੰਘ, ਨਵਦੀਪ ਸਿੰਘ ਹੈਪੀ, ਜਥੇ. ਹਕੀਕਤ ਸਿੰਘ, ਸਵਰਨ ਸਿੰਘ ਉਮਰਪੁਰ, ਲਖਵੀਰ ਸਿੰਘ ਹਾਜੀਪੁਰ, ਸਤਨਾਮ ਸਿੰਘ ਲੰਡੇ ਟਰਾਂਸਪੋਰਟ ਵਿੰਗ ਸਰਕਲ ਪ੍ਰਧਾਨ, ਜਥੇ ਮੋਹਨ ਸਿੰਘ, ਜੋਗਿੰਦਰ ਸਿੰਘ ਘਸੀਟਪੁਰ, ਰਜਤ ਠਾਕੁਰ ਆਦਿ ਹਾਜ਼ਰ ਸਨ |