08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਮਕਾਨ ਦੀ ਉਸਾਰੀ ਲਈ 11 ਹਜ਼ਾਰ ਰੁਪਏ ਭੇਟ

Ad Position 21
No active advertisement
ਅਜੀਤ ਡੈਸਕ 25-02-2026
ਹਾਜੀਪੁਰ, 24 ਫਰਵਰੀ (ਜੋਗਿੰਦਰ ਸਿੰਘ)-ਗੁਰੂ ਨਾਨਕ ਸੇਵਾ ਸੁਸਾਇਟੀ ਗੇਰਾ ਪਿਛਲੇ ਕਰੀਬ 30 ਸਾਲਾਂ ਤੋਂ ਇਲਾਕੇ ਵਿਚ ਲੋਕ ਭਲਾਈ ਦੇ ਕੰਮ ਕਰ ਰਹੀ ਹੈ ਤੇ ਗ਼ਰੀਬ, ਬੇਸਹਾਰਾ ਲੋਕਾਂ ਦੀ ਬਾਂਹ ਫੜ ਰਹੀ ਹੈ ਜਿਸ ਤਹਿਤ ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਮੁੱਖ ਸੇਵਾਦਾਰ ਤੇ ਟਕਸਾਲੀ ਆਗੂ ਜਥੇਦਾਰ ਕਿਰਪਾਲ ਸਿੰਘ ਗੇਰਾ ਦੀ ਅਗਵਾਈ ਹੇਠ ਪਿੰਡ ਕਲੇਰਾ ਦੇ ਜੋਗਿੰਦਰ ਸਿੰਘ ਨੂੰ ਜਰਜਰ ਬਣੇ ਮਕਾਨ ਦੀ ਉਸਾਰੀ ਲਈ 11 ਹਜ਼ਾਰ ਰੁਪਏ ਭੇਟ ਕੀਤੇ | ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਕਿ੍ਪਾਲ ਸਿੰਘ ਗੇਰਾ ਨੇ ਕਿਹਾ ਕਿ ਗੁਰੂ ਨਾਨਕ ਸੇਵਾ ਸੁਸਾਇਟੀ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਦੀ ਨਿਰੰਤਰ ਸੇਵਾ ਕਰ ਰਹੀ ਹੈ ਤੇ ਜਦੋਂ ਵੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਸੁਸਾਇਟੀ ਪਹਿਲੀ ਕਤਾਰ ਵਿਚ ਅੱਗੇ ਹੋ ਕੇ ਗ਼ਰੀਬ ਤੇ ਬੇਸਹਾਰਾ ਲੋਕਾਂ ਦੀ ਸੇਵਾ ਕਰਦੀ ਹੈ ਜੋ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ | ਇਸ ਮੌਕੇ ਸਰਕਲ ਪ੍ਰਧਾਨ ਹਾਜੀਪੁਰ ਗੁਰਦਿਆਲ ਸਿੰਘ ਉਲਾਹਾ, ਸੁਖਵਿੰਦਰ ਸਿੰਘ ਰਾਣਾ ਕਲੇਰਾਂ, ਸੰਦੀਪ ਸਿੰਘ ਸਰਪੰਚ ਗਾਲੜੀਆਂ, ਅਵਤਾਰ ਸਿੰਘ, ਅਰਜੀਤ ਸਿੰਘ ਛੰਨੀ ਨੰਦ ਸਿੰਘ, ਧਰਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਕਟਾਰੀਆ ਦਾ ਰਾਈਸ ਮਿੱਲਰਜ਼ ਐਸੋਸੀਏਸ਼ਨ ਵਲੋਂ ਸਵਾਗਤ ਅਗਲੀ ਖ਼ਬਰ 'ਸਾਡੇ ਬਜ਼ੁਰਗ-ਸਾਡਾ ਮਾਣ' ਮੁਹਿੰਮ ਤਹਿਤ ਮੁਫ਼ਤ ਮੈਡੀਕਲ ਕੈਂਪ 27 ਨੂੰ
Ad Position 24