08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਰਾਜਪਾਲ ਕਟਾਰੀਆ ਵਲੋਂ ਆਤਮ ਸੁੱਖ-ਆਤਮਦੇਵ ਆਸ਼ਰਮ ਦਾ ਦੌਰਾ

Ad Position 21
No active advertisement
ਅਜੀਤ ਡੈਸਕ 25-02-2026
ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੌਰੇ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਆਤਮ ਸੁੱਖ-ਆਤਮਦੇਵ ਆਸ਼ਰਮ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਮਾਜ ਸੇਵਕਾ ਮੀਨਾਕਸ਼ੀ ਖੰਨਾ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਮਹੰਤ ਰਮਿੰਦਰ ਦਾਸ ਡੇਰਾ ਬਹਾਦਰਪੁਰ, ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ, ਵਧੀਕ ਡੀ.ਆਰ.ਐਸ. ਜੱਜ ਜਸਵਿੰਦਰ ਸ਼ੀਂਮਾਰ, ਸੀ.ਜੇ.ਐਮ. ਅਜੇਪਾਲ ਸਿੰਘ ਤੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵੀ.ਪੀ. ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਵੀ ਹਾਜ਼ਰ ਸਨ | ਇਸ ਮੌਕੇ ਰਾਜਪਾਲ ਵਲੋਂ ਆਸ਼ਰਮ ਦੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਮਾਨਸਿਕ ਤੌਰ 'ਤੇ ਦਿਵਿਆਂਗ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ | ਆਸ਼ਰਮ ਦੀ ਵਿਵਸਥਾ ਨੂੰ ਦੇਖਦਿਆਂ ਉਨ੍ਹਾਂ ਹਰੇਕ ਸਾਲ ਆਸ਼ਰਮ ਲਈ 10 ਲੱਖ ਰੁਪਏ ਦਾਨ ਵਜੋਂ ਦੇਣ ਦਾ ਵੀ ਐਲਾਨ ਕੀਤਾ | ਇਸ ਮੌਕੇ ਟਰੱਸਟ ਦੇ ਪ੍ਰਧਾਨ ਨਵਦੀਪ ਸੂਦ ਦੀ ਅਗਵਾਈ 'ਚ ਰਾਜਪਾਲ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ | ਇਸ ਮੌਕੇ ਆਸ਼ਰਮ ਦੇ ਪ੍ਰਬੰਧਕਾਂ ਵਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਸਨਮਾਨ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵਾ ਸੁਸਾਇਟੀਆਂ ਵਲੋਂ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦੀਆਂ ਸਿਖਿਆਰਥਣਾਂ ਦਾ ਕੀਤਾ ਜਾਵੇਗਾ ਸਨਮਾਨ ਅਗਲੀ ਖ਼ਬਰ ਰਾਜਪਾਲ ਕਟਾਰੀਆ ਦਾ ਰਾਈਸ ਮਿੱਲਰਜ਼ ਐਸੋਸੀਏਸ਼ਨ ਵਲੋਂ ਸਵਾਗਤ
Ad Position 24