08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸਮਾਜ ਸੇਵਾ ਸੁਸਾਇਟੀਆਂ ਵਲੋਂ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦੀਆਂ ਸਿਖਿਆਰਥਣਾਂ ਦਾ ਕੀਤਾ ਜਾਵੇਗਾ ਸਨਮਾਨ

Ad Position 21
No active advertisement
ਅਜੀਤ ਡੈਸਕ 25-02-2026
ਟਾਂਡਾ ਉੜਮੁੜ, 24 ਫਰਵਰੀ (ਭਗਵਾਨ ਸਿੰਘ ਸੈਣੀ)-ਇਲਾਕੇ 'ਚ ਸਮਾਜ ਸੇਵਾ ਦਾ ਮਿਸ਼ਨ ਚਲਾ ਰਹੀਆਂ ਵਿਜ਼ਨ ਕੇਅਰ ਵੈੱਲਫੇਅਰ ਸੁਸਾਇਟੀ ਅਤੇ ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਸੁਸਾਇਟੀ ਵਲੋਂ 26 ਫਰਵਰੀ ਨੂੰ ਇਕ ਸਮਾਗਮ ਦੌਰਾਨ ਵਿਜ਼ਨ ਵੋਕੇਸ਼ਨਲ ਟਰੇਨਿੰਗ ਸੈਂਟਰ ਦੀਆਂ ਸਿਖਿਆਰਥਣਾਂ ਨੂੰ ਕੋਰਸ ਪੂਰਾ ਹੋਣ 'ਤੇ ਸਰਟੀਫਿਕੇਟ ਦਿੱਤੇ ਜਾਣਗੇ | ਇਸ ਬਾਰੇ ਜਾਣਕਾਰੀ ਦਿੰਦੇ ਡਾ. ਕੇਵਲ ਸਿੰਘ ਕਾਜਲ, ਡਾ. ਲਵਪ੍ਰੀਤ ਸਿੰਘ ਪਾਬਲਾ ਅਤੇ ਮਾਸਟਰ ਅਵਤਾਰ ਸਿੰਘ ਮਸੀਤੀ ਨੇ ਦੱਸਿਆ ਕਿ ਵੋਕੇਸ਼ਨਲ ਸੈਂਟਰ 'ਚ ਸਿਲਾਈ ਦਾ ਸਿਖਲਾਈ ਕੋਰਸ ਪੂਰਾ ਕਰ ਚੁੱਕੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਦੇਣ ਅਤੇ ਚੁਣੇ ਗਏ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਭੇਟ ਕਰਨ ਲਈ ਇਹ ਸਮਾਗਮ ਐੱਚ. ਆਈ. ਐੱਮ.ਟੀ. ਕਾਲਜ ਟਾਂਡਾ ਵਿਚ ਸਵੇਰੇ 10 ਵਜੇ ਤੋਂ 11 ਵਜੇ ਤੱਕ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸੁਸਾਇਟੀ ਦੀ ਟੀਮ ਦੇ ਨਾਲ-ਨਾਲ ਕਾਲਜ ਦੇ ਚੇਅਰਮੈਨ ਡਾ. ਰੋਹਿਤ ਟੰਡਨ ਲੜਕੀਆਂ ਨੂੰ ਸਵੈ ਰੁਜ਼ਗਾਰ ਲਈ ਸੇਧ ਭਰੀਆਂ ਜਾਣਕਾਰੀਆਂ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਮੌਜੂਦਾ ਸਰਕਾਰ ਤੋਂ ਹਰ ਵਰਗ ਦੁਖੀ-ਹਰਿੰਦਰ ਸਹੋਤਾ ਅਗਲੀ ਖ਼ਬਰ ਰਾਜਪਾਲ ਕਟਾਰੀਆ ਵਲੋਂ ਆਤਮ ਸੁੱਖ-ਆਤਮਦੇਵ ਆਸ਼ਰਮ ਦਾ ਦੌਰਾ
Ad Position 24