08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਮੌਜੂਦਾ ਸਰਕਾਰ ਤੋਂ ਹਰ ਵਰਗ ਦੁਖੀ-ਹਰਿੰਦਰ ਸਹੋਤਾ

Ad Position 21
No active advertisement
ਅਜੀਤ ਡੈਸਕ 25-02-2026
ਟਾਂਡਾ ਉੜਮੁੜ, 24 ਫਰਵਰੀ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਵਿਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੈ ਅਤੇ ਆਪਣੀਆਂ ਕਮੀਆਂ ਨੂੰ ਲੁਕਾਉਣ ਵਾਸਤੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ | ਇਹ ਪ੍ਰਗਟਾਵਾ ਕਾਂਗਰਸ ਦੇ ਪ੍ਰਬੰਧਕੀ ਸਕੱਤਰ ਹਰਿੰਦਰ ਸਿੰਘ ਸਹੋਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਮੌਜੂਦਾ 'ਆਪ' ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਚਾਇਤੀ ਵਿਭਾਗ ਵਲੋਂ ਬਿਨਾਂ ਕਿਸੇ ਨੋਟਿਸ ਦੇ ਆਪਣੀ ਮਾਲਕੀ ਵਿਚ ਕੀਤੀ ਗਈ ਉਸਾਰੀ ਨੂੰ ਸਰਕਾਰ ਨੇ ਨਾਜਾਇਜ਼ ਦੱਸਦੇ ਹੋਏ ਪੀਲਾ ਪੰਜਾ ਚਲਾ ਕੇ ਕਾਰਵਾਈ ਕੀਤੀ ਹੈ, ਉਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਓਨੀ ਹੀ ਘੱਟ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਧੱਕੇਸ਼ਾਹੀਆਂ ਦਾ ਖ਼ਮਿਆਜ਼ਾ ਸਰਕਾਰ ਨੂੰ ਸਮਾਂ ਆਉਣ 'ਤੇ ਭੁਗਤਣਾ ਪਵੇਗਾ |
Ad Position 22
No active advertisement
ਪਿਛਲੀ ਖ਼ਬਰ ਚੌਂਕੀ ਇੰਚਾਰਜ 15 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ <br/> ਅਗਲੀ ਖ਼ਬਰ —ਮਾਮਲਾ ਮਨਜ਼ੂਰਸ਼ੁਦਾ ਸਾਈਜ਼ ਤੋਂ ਛੋਟੀ ਇੱਟ ਸਪਲਾਈ ਕਰਨ ਦਾ— ਫੋਰਮ ਵਲੋਂ ਪਟਿਆਲ ਭੱਠੇ ਦੇ ਮਾਲਕ ਨੂੰ 1.80 ਲੱਖ ਦਾ ਮ...
Ad Position 24