16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਬਾਬਾ ਮੰਝ ਕਾਨਵੈਂਟ ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਵਲੋਂ ਓਲੰਪਿਆਡ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 26-02-2026
ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਦੇ ਕੇ. ਜੀ. ਵਿੰਗ ਦੇ ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਕਲਾਸਾਂ ਦੇ ਵਿਦਿਆਰਥੀਆਂ ਨੇ ਓਲੰਪਿਆਡ (ਅੰਗਰੇਜ਼ੀ) ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੀ ਅਗਵਾਈ 'ਚ ਕਰਵਾਏ ਇਸ ਮੁਕਾਬਲੇ 'ਚ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕੁੱਲ 67 ਸੋਨੇ ਦੇ ਤਗਮੇ, 4 ਚਾਂਦੀ ਦੇ ਤਗਮੇ ਅਤੇ 20 ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਨੇ ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲੱਬਧੀ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਅਧਿਆਪਕਾਂ ਦੀ ਸਮਰਪਿਤ ਸਿਖਲਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਪਿ੍ੰਸੀਪਲ ਅਸ਼ਵਨੀ ਕੁਮਾਰ ਨੇ ਵੀ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਵਾਇਸ ਪਿ੍ੰਸੀਪਲ ਜਗਮੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲੱਬਧੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾਸ੍ਰੋਤ ਹੈ | ਇਸ ਮੌਕੇ ਸਟਾਫ਼ ਮੈਂਬਰਾਂ ਨੇ ਵੀ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖ਼ੁਸ਼ੀ ਪ੍ਰਗਟਾਈ ਅਤੇ ਭਵਿੱਖ ਵਿਚ ਹੋਰ ਵੱਡੀਆਂ ਉਪਲਬਧੀਆਂ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਦਸੂਹਾ ਵਿਖੇ 'ਇੰਟਰਵਿਊ ਸ਼ਿਸ਼ਟਾਚਾਰ' ਵਿਸ਼ੇ 'ਤੇ ਵਰਕਸ਼ਾਪ ਅਗਲੀ ਖ਼ਬਰ ਪ੍ਰੋ. ਜੀ.ਐਸ. ਮੁਲਤਾਨੀ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਕੀਤੇ ਭੇਟ
Ad Position 24