16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਡੀ.ਏ.ਵੀ. ਕਾਲਜ ਦਸੂਹਾ ਵਿਖੇ 'ਇੰਟਰਵਿਊ ਸ਼ਿਸ਼ਟਾਚਾਰ' ਵਿਸ਼ੇ 'ਤੇ ਵਰਕਸ਼ਾਪ

Ad Position 21
No active advertisement
ਅਜੀਤ ਡੈਸਕ 26-02-2026
ਦਸੂਹਾ, 25 ਫਰਵਰੀ (ਭੁੱਲਰ)- ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਡੀਨ ਸਟੂਡੈਂਟ ਵੈੱਲਫੇਅਰ ਅਤੇ ਪਲੇਸਮੈਂਟ ਸੈੱਲ ਵਲੋਂ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ 'ਇੰਟਰਵਿਊ ਸ਼ਿਸ਼ਟਾਚਾਰ' ਵਿਸ਼ੇ 'ਤੇ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਵਿੱਖ 'ਚ ਨੌਕਰੀਆਂ ਦੇ ਅਵਸਰਾਂ ਲਈ ਤਿਆਰ ਕਰਨਾ ਅਤੇ ਉਨ੍ਹਾਂ 'ਚ ਪੇਸ਼ੇਵਰ ਹੁਨਰ ਦਾ ਵਿਕਾਸ ਕਰਨਾ ਸੀ | ਪਿ੍ੰਸੀਪਲ ਪ੍ਰੋਫੈਸਰ ਰਾਕੇਸ਼ ਕੁਮਾਰ ਮਹਾਜਨ ਨੇ ਆਏ ਹੋਏ ਮਾਹਿਰਾਂ ਦਾ ਰਸਮੀ ਤੌਰ 'ਤੇ ਸਵਾਗਤ ਕਰਦੇ ਹੋਏ ਕਿਹਾ ਕਿ ਕਾਲਜ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾਂ ਸੁਹਿਰਦ ਯਤਨ ਕਰਦਾ ਰਹਿੰਦਾ ਹੈ | ਰੁਜ਼ਗਾਰ ਦਫ਼ਤਰ ਹੁਸ਼ਿਆਰਪੁਰ ਤੋਂ ਆਏ ਮਾਹਿਰਾਂ ਵਿਚ ਸ਼ਾਮਿਲ ਮੈਡਮ ਕਮਲਪ੍ਰੀਤ ਕੌਰ, ਵਰੁਣ, ਪਲੇਸਮੈਂਟ ਅਫ਼ਸਰ ਵਿਕਰਮ ਪਰਮਾਰ ਅਤੇ ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਇੰਟਰਵਿਊ ਦੌਰਾਨ ਪਹਿਰਾਵੇ, ਗੱਲਬਾਤ ਦੇ ਤਰੀਕੇ ਅਤੇ ਆਤਮ-ਵਿਸ਼ਵਾਸ ਨਾਲ ਜਵਾਬ ਦੇਣ ਦੀਆਂ ਬਾਰੀਕੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਕਾਲਜ ਦੇ ਡੀਨ ਸਟੂਡੈਂਟ ਵੈੱਲਫੇਅਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਮੁਕਾਬਲੇਬਾਜ਼ੀ ਵਾਲੇ ਦੌਰ ਵਿਚ ਸਿਰਫ਼ ਡਿਗਰੀ ਹੀ ਕਾਫ਼ੀ ਨਹੀਂ, ਬਲਕਿ ਸ਼ਖ਼ਸੀਅਤ ਦਾ ਪ੍ਰਭਾਵਸ਼ਾਲੀ ਹੋਣਾ ਵੀ ਬਹੁਤ ਜ਼ਰੂਰੀ ਹੈ | ਪਲੇਸਮੈਂਟ ਸੈੱਲ ਦੇ ਇੰਚਾਰਜ ਡਾਕਟਰ ਮੋਹਿਤ ਸ਼ਰਮਾ ਨੇ ਦੱਸਿਆ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਦੇ ਰੁਜ਼ਗਾਰ ਲਈ ਯਤਨਸ਼ੀਲ ਰਹਿੰਦਾ ਹੈ | ਕਾਲਜ ਪ੍ਰਬੰਧਕਾਂ ਨੇ ਰੁਜ਼ਗਾਰ ਦਫ਼ਤਰ ਦੇ ਅਧਿਕਾਰੀਆਂ ਦਾ ਇਸ ਸਹਿਯੋਗ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਕਾਲਜ ਦਾ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਕੈਦੀ ਦੀ ਮੌਤ ਅਗਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਵਲੋਂ ਓਲੰਪਿਆਡ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ
Ad Position 24