16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਜ਼ਿਲ੍ਹਾ ਰੁਜ਼ਗਾਰ ਦਫ਼ਤਰ 'ਚ ਸਵੈ-ਰੁਜ਼ਗਾਰ ਕੈਂਪ ਭਲਕੇ

Ad Position 21
No active advertisement
ਅਜੀਤ ਡੈਸਕ 26-02-2026
ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਜ਼ਿਲ੍ਹਾ ਬਿਊਰੋ ਆਫ਼ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਹੁਸ਼ਿਆਰਪੁਰ ਵਲੋਂ 27 ਫਰਵਰੀ ਨੂੰ ਸਵੇਰੇ 11 ਵਜੇ ਦਫ਼ਤਰ ਵਿਖੇ ਸਵੈ-ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ | ਇਸ 'ਚ ਵੱਖ-ਵੱਖ ਵਿਭਾਗ ਜਿਵੇਂ ਕਿ ਜ਼ਿਲ੍ਹਾ ਉਦਯੋਗ ਕੇਂਦਰ, ਪੰਜਾਬ ਨੈਸ਼ਨਲ ਬੈਂਕ, ਐਸ.ਸੀ. ਕਾਰਪੋਰੇਸ਼ਨ, ਬੈਂਕਫਿੰਕੋ, ਪੰਜਾਬ ਨੈਸ਼ਨਲ ਬੈਂਕ, ਰੂਰਲ ਸਵੈ-ਰੋਜ਼ਗਾਰ ਸੰਸਥਾ, ਮੱਛੀ ਪਾਲਣ ਵਿਭਾਗ, ਪਸੂ ਪਾਲਣ ਵਿਭਾਗ, ਬਾਗ਼ਬਾਨੀ ਵਿਭਾਗ ਆਦਿ ਭਾਗ ਲੈ ਰਹੇ ਹਨ | ਜਿਹੜੇ ਉਮੀਦਵਾਰ 18 ਸਾਲ ਤੋਂ ਉੱਪਰ ਦੇ ਹਨ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ 'ਚ ਰੁਚੀ ਰੱਖਦੇ ਹਨ ਅਤੇ ਇਸ ਲਈ ਲੋਨ/ਸਬਸਿਡੀ ਲੈਣ ਦੇ ਚਾਹਵਾਨ ਹਨ, ਉਹ ਇਸ ਕੈਂਪ ਵਿਚ ਭਾਗ ਲੈ ਕੇ ਸਕਦੇ ਹਨ ਅਤੇ ਲਾਭ ਪ੍ਰਾਪਤ ਕਰ ਸਕਦੇ ਹਨ | ਚਾਹਵਾਨ ਉਮੀਦਵਾਰ ਮਿਤੀ 27 ਫਰਵਰੀ ਨੂੰ ਸਵੇਰੇ 11:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਹਿਲੀ ਮੰਜ਼ਿਲ ਐਮ.ਐਸ.ਡੀ.ਸੀ. ਬਿਲਡਿੰਗ, ਸਰਕਾਰੀ ਆਈ.ਟੀ.ਆਈ. ਜਲੰਧਰ ਰੋਡ ਹੁਸ਼ਿਆਰਪੁਰ ਵਿਖੇ ਸੰਪਰਕ ਕਰਨ |
Ad Position 22
No active advertisement
ਪਿਛਲੀ ਖ਼ਬਰ ਦੀ ਹਰਮੋਇਆਂ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ 894384 ਰੁਪਏ ਦਾ ਬੋਨਸ ਵੰਡਿਆ ਅਗਲੀ ਖ਼ਬਰ ਐਚ.ਪੀ.ਵੀ. ਵੈਕਸੀਨੇਸ਼ਨ ਮੁਹਿੰਮ ਦੀ 28 ਤੋਂ ਸ਼ੁਰੂਆਤ, ਜ਼ਿਲ੍ਹਾ ਟਾਸਕ ਫੋਰਸ ਮੀਟਿੰਗ 'ਚ ਕੀਤੀ ਸਮੀਖਿਆ
Ad Position 24