ਹੁਸ਼ਿਆਰਪੁਰ, 25 ਫਰਵਰੀ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਸਰਪ੍ਰਸਤ ਜਥੇਦਾਰ ਅਮਰੀਕ ਸਿੰਘ ਦਦਿਆਲ ਪੁੱਤਰ ਪਿਤਾ ਸ਼ਹੀਦ ਭਾਈ ਗੁਰਜਿੰਦਰ ਸਿੰਘ ਰਾਣਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਕਿਹਾ ਕਿ ਜਥੇਦਾਰ ਅਮਰੀਕ ਸਿੰਘ ਦਦਿਆਲ ਅਤੇ ਉਨ੍ਹਾਂ ਦੇ ਪਰਿਵਾਰ ਨੇ ਸਿੱਖ ਕੌਮ ਦੇ ਹੱਕਾਂ ਅਤੇ ਆਜ਼ਾਦੀ ਲਈ ਸੰਘਰਸ਼ ਵਿਚ ਵੱਡਾ ਯੋਗਦਾਨ ਪਾਇਆ | ਉਨ੍ਹਾਂ ਦੇ ਅਕਾਲ ਚਲਾਣੇ ਤੇ ਸਮੁੱਚੀ ਪਾਰਟੀ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ | ਇਸ ਮੌਕੇ ਗੁਰਦੀਪ ਸਿੰਘ ਖੁਣ ਖੁਣ, ਮਾਸਟਰ ਕੁਲਦੀਪ ਸਿੰਘ ਮਸੀਤੀ, ਪਰਮਜੀਤ ਸਿੰਘ ਮੇਗੋਵਾਲ ਦੁਆਬਾ, ਪਰਮਿੰਦਰ ਸਿੰਘ ਖ਼ਾਲਸਾ ਮੁਕੇਰੀਆਂ, ਸੰਦੀਪ ਸਿੰਘ ਖ਼ਾਲਸਾ ਟਾਂਡਾ, ਮਹਿਤਾਬ ਸਿੰਘ ਹੁੰਦਲ, ਹਰਵਿੰਦਰ ਸਿੰਘ ਹੀਰਾ, ਸਤਵੰਤ ਸਿੰਘ ਮੁਰਾਦਪੁਰ, ਜਗਦੀਸ਼ ਸਿੰਘ ਚੱਬੇਵਾਲ, ਸੁਰਿੰਦਰ ਸਿੰਘ ਨਸਰਾਲਾ, ਲੰਬੜਦਾਰ ਪਿਸ਼ੌਰਾ ਸਿੰਘ, ਇੰਦਰਜੀਤ ਸਿੰਘ ਬਸੀ ਮਰੂਫ, ਗੁਰਮੁਖ ਸਿੰਘ ਜੀਵਨਪੁਰ ਜੱਟਾਂ, ਰਣਜੀਤ ਸਿੰਘ ਸ਼ਾਹਪੁਰ, ਕੁਲਦੀਪ ਸਿੰਘ ਬੰਟੀ, ਸਤਨਾਮ ਸਿੰਘ ਧਾਮੀਆਂ ਆਦਿ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ |