16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਐਚ.ਪੀ.ਵੀ. ਵੈਕਸੀਨੇਸ਼ਨ ਮੁਹਿੰਮ ਦੀ 28 ਤੋਂ ਸ਼ੁਰੂਆਤ, ਜ਼ਿਲ੍ਹਾ ਟਾਸਕ ਫੋਰਸ ਮੀਟਿੰਗ 'ਚ ਕੀਤੀ ਸਮੀਖਿਆ

Ad Position 21
No active advertisement
ਅਜੀਤ ਡੈਸਕ 26-02-2026
ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ)-ਐਚ.ਪੀ.ਵੀ. ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਮਿੰਨੀ ਸਕੱਤਰੇਤ ਵਿਖੇ ਆਯੋਜਿਤ ਕੀਤੀ ਗਈ | ਇਸ ਮੀਟਿੰਗ ਵਿਚ ਕਾਰਜਕਾਰੀ ਸਿਵਲ ਸਰਜਨ ਡਾ. ਸੀਮਾ ਗਰਗ ਦੀ ਅਗਵਾਈ ਵਿਚ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ, ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ | ਮੀਟਿੰਗ ਦੌਰਾਨ ਐਚ.ਪੀ.ਵੀ. ਵੈਕਸੀਨੇਸ਼ਨ ਮੁਹਿੰਮ ਦੀ ਯੋਜਨਾ, ਤਿਆਰੀਆਂ ਅਤੇ ਕਾਰਵਾਈ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਕਾਰਜਕਾਰੀ ਸਿਵਲ ਸਰਜਨ ਡਾ. ਸੀਮਾ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ 28 ਫਰਵਰੀ ਤੋਂ ਕੀਤੀ ਜਾ ਰਹੀ ਹੈ | ਇਸ ਦੇ ਤਹਿਤ 14 ਸਾਲ ਦੀਆਂ ਬੱਚੀਆਂ ਜਿਨ੍ਹਾਂ ਦੀ ਉਮਰ ਅਜੇ 15 ਸਾਲ ਨਹੀਂ ਹੋਈ ਹੈ, ਨੂੰ ਐਚ.ਪੀ.ਵੀ. ਟੀਕਾ ਲਗਾਇਆ ਜਾਵੇਗਾ, ਤਾਂ ਜੋ ਅÏਰਤਾਂ ਵਿਚ ਸਰਵਾਈਕਲ ਕੈਂਸਰ ਤੋਂ ਬਚਾਅ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਸਰਵਾਈਕਲ ਕੈਂਸਰ ਅÏਰਤਾਂ ਵਿਚ ਇੱਕ ਗੰਭੀਰ ਬਿਮਾਰੀ ਹੈ ਅਤੇ ਇਸ ਤੋਂ ਬਚਾਅ ਲਈ ਟੀਕਾਕਰਨ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ |
Ad Position 22
No active advertisement
ਪਿਛਲੀ ਖ਼ਬਰ ਵੋਕੇਸ਼ਨਲ ਸਿੱਖਿਆ ਤਹਿਤ ਵਿਦਿਆਰਥੀਆਂ ਦੀ ਵਿਰਦੀ ਇੰਜੀਨੀਅਰਿੰਗ ਵਰਕਸ ਦਸੂਹਾ ਵਿਖੇ ਵਿਜ਼ਟ ਕਰਵਾਈ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਅ) ਵਲੋਂ ਜਥੇ: ਦਦਿਆਲ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
Ad Position 24