ਮਾਹਿਲਪੁਰ, 25 ਫਰਵਰੀ (ਰਜਿੰਦਰ ਸਿੰਘ)-ਗੁਰਦੁਆਰਾ ਟਾਹਲੀ ਸਾਹਿਬ ਪਾਤਿਸ਼ਾਹੀ ਛੇਵੀਂ ਗੋਂਦਪੁਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸਸ਼ ਪੁਰਬ 'ਤੇ ਪ੍ਰਧਾਨ ਕੁਲਵੰਤ ਸਿੰਘ ਦੀ ਅਗਵਾਈ ਤੇ ਜਥੇਦਾਰ ਹਰਬੰਸ ਸਿੰਘ ਸਰਹਾਲਾ ਦੀ ਦੇਖ ਰੇਖ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਜਾਏ ਦੀਵਾਨ ਮੌਕੇ ਭਾਈ ਕੁਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਲੋਂ ਗੁਰਬਾਣੀ ਕੀਰਤਨ, ਢਾਡੀ ਭਾਈ ਜਤਿੰਦਰ ਸਿੰਘ ਨੂਰਪੁਰੀ ਦੇ ਜਥੇ ਢਾਡੀ ਵਾਰਾਂ ਤੇ ਭਾਈ ਹਰਜਿੰਦਰ ਸਿੰਘ ਮਾਝੀ ਦਰਬਾਰ-ਏ-ਖ਼ਾਲਸਾ ਦੇ ਮੁਖੀ ਗੁਰਦੁਆਰਾ ਟਾਹਲੀ ਸਾਹਿਬ ਨੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸੰਤ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਵਾਲਿਆਂ ਦਾ ਪ੍ਰਵਾਸੀ ਵੀਰਾਂ ਨੇ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਦੀ ਸੜਕ ਵਾਸਤੇ 2 ਲੱਖ ਰੁਪਏ ਅਤੇ ਸੰਗਤਾਂ ਨੇ ਸੜਕ ਵਾਸਤੇ ਬੇਅੰਤ ਮਾਇਆ ਦਾ ਸਨਮਾਨ ਕੀਤਾ ਗਿਆ | ਸਮਾਗਮ ਦੌਰਾਨ ਡਾ. ਜੰਗ ਬਹਾਦੁਰ ਸਿੰਘ ਰਾਏ ਮੈਂਬਰ ਅਜੈਕਟਿਵ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰੋ. ਅਪਿੰਦਰ ਸਿੰਘ ਮਾਹਿਲਪੁਰੀ, ਲਖਵਿੰਦਰ ਸਿੰਘ ਰਾਣਾ, ਇਕਬਾਲ ਸਿੰਘ ਖੇੜਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਮੌਕੇ ਜਸਪਾਲ ਸਿੰਘ ਗੁਰਮੇਲ ਸਿੰਘ ਬਿੱਲਾ ਅਮਰੀਕਾ, ਮੈਨੇਜਰ ਗੁਰਦਿਆਲ ਸਿੰਘ ਗੁਰਦੁਆਰਾ ਸ਼ਹੀਦਾਂ, ਭਾਈ ਸੁਖਦੇਵ ਸਿੰਘ ਨਡਾਲੋਂ, ਸੋਹਣ ਸਿੰਘ ਦਾਦੂਵਾਲ, ਬਲਵਿੰਦਰ ਸਿੰਘ ਸਰਪੰਚ, ਦਵਿੰਦਰ ਸਿੰਘ ਨੰਬਰਦਾਰ, ਭੁਪਿੰਦਰ ਸਿੰਘ ਭਿੰਦਾ, ਨਰਿੰਦਰ ਸਿੰਘ ਨਿੰਦਾ, ਬਲਕਾਰ ਸਿੰਘ ਹੈਰੀ, ਗੁਰਮੇਲ ਸਿੰਘ ਬਿੱਲਾ, ਜਸਪਾਲ ਸਿੰਘ ਅਮਰੀਕਾ, ਗ੍ਰੰਥੀ ਹਰਵਿੰਦਰ ਸਿੰਘ ਹੀਰਾ ਸਰਹਾਲਾ ਦਾ ਵੀ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ |