16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਕਿ੍ਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ

Ad Position 21
No active advertisement
ਅਜੀਤ ਡੈਸਕ 26-02-2026
ਮਾਹਿਲਪੁਰ, 25 ਫਰਵਰੀ (ਰਜਿੰਦਰ ਸਿੰਘ)-ਕਿ੍ਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ ਕੀਤਾ ਗਿਆ | ਬੀ.ਐਸ.ਸੀ. (ਜੀਵ ਵਿਗਿਆਨ), ਪਹਿਲਾ ਸਾਲ ਦੇ ਵਿਦਿਆਰਥੀਆਂ ਦੇ ਇਸ ਦੌਰੇ ਦਾ ਸੰਚਾਲਨ ਕਾਲਜ ਦੇ ਜੀਵ ਵਿਗਿਆਨ ਵਿਭਾਗ ਦੇ ਮੁਖੀ ਪ੍ਰਭਜੋਤ ਕੌਰ ਅਤੇ ਸਹਾਇਕ ਪ੍ਰੋਫੈਸਰ ਡਾ. ਸੰਦੀਪ ਕੌਰ ਦੀ ਦੇਖ-ਰੇਖ ਅਧੀਨ ਹੋਇਆ | ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਕਿ੍ਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਮਨਿੰਦਰ ਸਿੰਘ ਬੌਂਸ ਨੇ ਕਿ੍ਸ਼ੀ ਵਿਗਿਆਨ ਕੇਂਦਰ ਦੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਇਆ ਅਤੇ ਮਧੂ ਮੱਖੀ ਪਾਲਣ ਦੀ ਸਹਾਇਕ ਕਿੱਤੇ ਵਜੋਂ ਮਹੱਤਤਾ ਬਾਰੇ ਚਾਨਣਾ ਪਾਇਆ | ਵਿੱਦਿਅਕ ਦੌਰੇ ਦੌਰਾਨ ਡਾ. ਬੌਂਸ ਨੇ ਮਧੂ ਮੱਖੀ ਪਾਲਣ ਦੀ ਮੁੱਢਲੀ ਜਾਣਕਾਰੀ, ਮਧੁ ਮੱਖੀ ਪਾਲਣ ਲਈ ਸਾਜੋ-ਸਾਮਾਨ, ਸ਼ਹਿਦ ਮੱਖੀਆਂ ਦੇ ਦੁਸ਼ਮਣ, ਕੀੜੇ ਤੇ ਬਿਮਾਰੀਆਂ, ਸ਼ਹਿਦ ਮੱਖੀਆਂ ਤੋਂ ਮਿਲਣ ਵਾਲੇ ਪਦਾਰਥਾਂ ਅਤੇ ਸ਼ਹਿਦ ਦੀ ਖੁਰਾਕੀ ਮਹੱਤਤਾ ਸੰਬੰੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੂੰ ਮਧੂ- ਮੱਖੀਆਂ ਦੇ ਡੱਬੇ ਖੋਲ੍ਹਣ ਤੇ ਜਾਂਚ ਬਾਰੇ ਵੀ ਵਿਧੀ ਪ੍ਰਦਰਸ਼ਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਤੋਂ ਹਰ ਵਰਗ ਪ੍ਰੇਸ਼ਾਨ-ਤਰਸੇਮ ਮਿਨਹਾਸ ਅਗਲੀ ਖ਼ਬਰ ਨਿਰਮਲ ਸਿੰਘ ਤਲਵਾੜ ਦੀ ਮਾਤਾ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ
Ad Position 24