ਭੰਗਾਲਾ, 25 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)-ਸੂਬੇ ਵਿਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੇ ਲੋਕ ਬਹੁਤ ਦੁਖੀ ਹੈ ਤੇ ਆਪਣੀਆਂ ਕਾਮੀਆਂ ਨੂੰ ਲਕਾਉਣ ਵਾਸਤੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਮੁਕੇਰੀਆਂ ਤਰਸੇਮ ਮਿਨਹਾਸ ਨੇ ਭੰਗਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਮੌਜੂਦਾ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਚਾਇਤੀ ਵਿਭਾਗ ਵੱਲੋਂ ਬਿਨਾਂ ਕਿਸੇ ਨੋਟਿਸ ਦੇ ਆਪਣੀ ਮਾਲਕੀ ਵਿਚ ਕੀਤੀ ਗਈ ਉਸਾਰੀ ਨੂੰ ਸਰਕਾਰ ਨਾਜਾਇਜ਼ ਦੱਸਦੇ ਹੋਏ ਪੀਲਾ ਪੰਜਾਬ ਚਲਾ ਕੇ ਕਾਰਵਾਈ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਮਾੜੀ ਨੀਤੀ ਤੇ ਘਟੀਆ ਸੋਚ ਨੂੰ ਦਰਸਾਉਂਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਲੀਡਰਸ਼ਿਪ ਦੇ ਨਾਲ ਨਾਲ ਪੰਜਾਬ ਦਾ ਹਰੇਕ ਵਿਅਕਤੀ ਸਰਦਾਰ ਸੁਖਪਾਲ ਸਿੰਘ ਖਹਿਰਾ ਨਾਲ ਚਟਾਨ ਵਾਂਗ ਖੜ੍ਹਾ ਹੈ |