16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ 5 ਮੰਜ਼ਿਲੀ ਮਲਟੀਸਪੈਸ਼ਲਿਟੀ ਹਸਪਤਾਲ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 26-02-2026
ਗੜ੍ਹਦੀਵਾਲਾ, 25 ਫਰਵਰੀ (ਚੱਗਰ)-ਸੰਤ ਹਰਨਾਮ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਅਤੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਸੁਯੋਗ ਦੇਖ ਰੇਖ ਹੇਠ ਅੱਜ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਸੰਤ ਸੇਵਾ ਸਿੰਘ ਨੇ ਹਸਪਤਾਲ ਦੀ ਆਰੰਭਤਾ ਅਤੇ ਚੜ੍ਹਦੀ ਕਲਾ 'ਚ ਸੰਪੂਰਨਤਾ ਲਈ ਅਰਦਾਸ ਕਰਨ ਉਪਰੰਤ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਪਹਿਲਾਂ ਹੀ ਚੱਲ ਰਹੇ ਲੋਕ ਭਲਾਈ ਦੇ ਅਨੇਕਾਂ ਕਾਰਜਾਂ ਦੇ ਨਾਲ ਅੱਖਾਂ ਦੇ ਹਸਪਤਾਲ ਤੋਂ ਦੂਰ-ਦੁਰਾਡੇ ਦੇ ਲੋੜਵੰਦ ਵਿਅਕਤੀ ਪੂਰਨ ਲਾਭ ਲੈ ਰਹੇ ਹਨ ਅਤੇ ਗੁਰਦੁਆਰਾ ਸਾਹਿਬ ਵਲੋਂ ਮਰੀਜ਼ਾਂ ਦੀ ਦੇਖ-ਭਾਲ ਲਈ ਸੁਚੱਜੇ ਪ੍ਰਬੰਧ ਕੀਤੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਸੰਗਤਾਂ ਦੀ ਲੋੜ ਨੂੰ ਮਹਿਸੂਸ ਕਰਦਿਆਂ ਹੋਇਆਂ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਅੱਜ ਮਲਟੀ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ | ਇਸ ਲਈ ਹੀ ਗੁਰੂ ਚਰਨਾਂ ਵਿਚ ਅਰਦਾਸ ਕਰਕੇ ਇਸ ਪੰਜ ਮੰਜ਼ਿਲਾਂ ਹਸਪਤਾਲ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿਤੀ ਹੈ | ਇਸ ਮੌਕੇ ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ, ਭਾਈ ਕੁਲਦੀਪ ਸਿੰਘ ਮਿਰਜ਼ਾਪੁਰ, ਭਾਈ ਸੁਖਬੀਰ ਸਿੰਘ ਚੌਹਕਾ, ਭਾਈ ਸੁਖਵਿੰਦਰ ਸਿੰਘ ਮਹੰਤ, ਭਾਈ ਦੀਦਾਰ ਸਿੰਘ, ਤਲਵਿੰਦਰ ਪਿੰਦੀ, ਕਮਲਜੀਤ ਸਿੰਘ ਹਰਦੋਪੱਟੀ, ਭਾਈ ਜਵਾਲਾ ਸਿੰਘ, ਸਰਤਾਜ ਸਿੰਘ, ਪ੍ਰਦੀਪ ਸਿੰਘ ਤਲਵੰਡੀ, ਗੁਰਜਿੰਦਰ ਸਿੰਘ ਰਾਜਾ ਸਮੇਤ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਗਵਤ ਕਥਾ ਸੰਬੰਧੀ ਕੱਢੀ ਸ਼ੋਭਾ ਯਾਤਰਾ ਦਾ ਪ੍ਰਾਚੀਨ ਸ਼ਿਵ ਮੰਦਰ ਚੱਬੇਵਾਲ 'ਚ ਸਵਾਗਤ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦਸੂਹਾ ਵਿਖੇ ਅਧਿਆਪਕਾਂ ਦੀ 2 ਰੋਜ਼ਾ ਵਰਕਸ਼ਾਪ
Ad Position 24