16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਹਿਮਾਚਲ ਸਰਕਾਰ ਵਲੋਂ ਬਾਹਰੀ ਰਾਜਾਂ ਤੋਂ ਆਉਣ ਵਾਲੇ ਵਾਹਨਾਂ ਲਈ ਐਂਟਰੀ ਫ਼ੀਸ ਵਧਾਉਣ ਦਾ ਫੈਸਲਾ ਨਿੰਦਣਯੋਗ-ਅਜੈ ਕੌਸ਼ਲ ਸੇਠੂ

Ad Position 21
No active advertisement
ਅਜੀਤ ਡੈਸਕ 26-02-2026
ਮੁਕੇਰੀਆਂ, 25 ਫਰਵਰੀ (ਰਾਮਗੜ੍ਹੀਆ)-ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ 1 ਅਪ੍ਰੈਲ ਤੋਂ ਰਾਜ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਦੀਆਂ ਫੀਸਾਂ ਵਧਾਉਣ ਦੇ ਫੈਸਲੇ ਦੀ ਆਲੋਚਨਾ ਕਰਦੇ ਹੋਏ, ਜ਼ਿਲ੍ਹਾ ਪ੍ਰਧਾਨ ਦਿਹਾਤੀ ਹੁਸ਼ਿਆਰਪੁਰ ਅਜੈ ਕੌਸ਼ਲ ਸੇਠੂ ਨੇ ਇਸ ਕਦਮ ਨੂੰ ਲੋਕਾਂ ਨਾਲ ਸਿੱਧਾ ਵਿਸ਼ਵਾਸਘਾਤ ਦੱਸਿਆ | ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਤੋਂ ਆਉਣ ਵਾਲੇ ਨਿੱਜੀ ਵਾਹਨਾਂ ਨੂੰ ਹੁਣ 70 ਰੁਪਏ ਦੀ ਬਜਾਏ 130 ਰੁਪਏ ਦੀ ਐਂਟਰੀ ਫੀਸ ਦੇਣੀ ਪਵੇਗੀ ਅਤੇ ਛੋਟੇ ਮਾਲਵਾਹਕ ਵਾਹਨਾਂ ਨੂੰ 170 ਰੁਪਏ ਦੇਣੇ ਪੈਣਗੇ | ਉਨ੍ਹਾਂ ਕਿਹਾ ਕਿ ਮਾਰਚ 2025 ਵਿੱਚ ਸਰਕਾਰ ਨੇ ਨਿੱਜੀ ਵਾਹਨਾਂ ਲਈ ਫੀਸ ਵਿੱਚ 10 ਰੁਪਏ ਦਾ ਵਾਧਾ ਕੀਤਾ ਸੀ | ਇਸ ਦੌਰਾਨ 6 ਤੋਂ 12 ਸੀਟਾਂ ਵਾਲੇ ਯਾਤਰੀ ਵਾਹਨਾਂ ਨੂੰ 130 ਰੁਪਏ ਅਤੇ 12 ਤੋਂ ਵੱਧ ਸੀਟਾਂ ਵਾਲੇ ਵਾਹਨਾਂ ਨੂੰ 200 ਰੁਪਏ ਦੇਣੇ ਪੈਣਗੇ | ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਕਈ ਧਾਰਮਿਕ ਸਥਾਨ ਹਨ, ਜਿੱਥੇ ਰੋਜ਼ਾਨਾ ਹਜ਼ਾਰਾਂ ਸ਼ਰਧਾਲੂ ਆਉਂਦੇ ਹਨ | ਹਿਮਾਚਲ ਸਰਕਾਰ ਦੁਆਰਾ ਲਗਾਈ ਗਈ ਐਂਟਰੀ ਫੀਸ ਇਨ੍ਹਾਂ ਸ਼ਰਧਾਲੂਆਂ 'ਤੇ ਵਿੱਤੀ ਬੋਝ ਪਾਵੇਗੀ | ਉਨ੍ਹਾਂ ਹਿਮਾਚਲ ਸਰਕਾਰ ਤੋਂ ਮੰਗ ਕੀਤੀ ਕਿ ਐਂਟਰੀ ਫੀਸ ਤੁਰੰਤ ਵਾਪਸ ਲਈ ਜਾਵੇ | ਇਸ ਮੌਕੇ ਸੁਸ਼ੀਲ ਕੁਮਾਰ ਪਿੰਕੀ, ਮੰਡਲ ਪ੍ਰਧਾਨ ਕੁਲਤਾਰ ਸਿੰਘ ਹੈਪੀ, ਅਨਿਲ ਸ਼ਰਮਾ ਸਿੰਘਪੁਰਾ, ਨਰਿੰਦਰ ਸਿੰਘ ਮੱਲੀ, ਸੋਹਣ ਸਿੰਘ ਸੋਨੂੰ ਅਤੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਕਿਰਪਾਲ ਸਿੰਘ ਗੇਰਾ ਅਤੇ ਲਖਵਿੰਦਰ ਟਿੰਮੀ ਨੇ ਸ਼ੋ੍ਰ.ਅ.ਦਲ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ
Ad Position 24