ਮੁਕੇਰੀਆਂ, 25 ਫਰਵਰੀ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਕਿਰਪਾਲ ਸਿੰਘ ਗੇਰਾ ਅਤੇ ਲਖਵਿੰਦਰ ਸਿੰਘ ਟਿੰਮੀ ਮੈਂਬਰ ਪੀ.ਏ.ਸੀ. ਨੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਸੰਦੀਪ ਸਿੰਘ ਸੰਨੀ ਸਰਪੰਚ ਗਾਲੜੀਆਂ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਸੋ੍ਰਮਣੀ ਅਕਾਲੀ ਦਲ ਬਾਦਲ, ਫਹਿਤ ਸਿੰਘ ਨੂੰ ਸਰਕਲ ਪ੍ਰਧਾਨ ਦਗਨ, ਗੁਰਦਿਆਲ ਸਿੰਘ ਉਲਾਹਾ ਹਾਜੀਪੁਰ ਸਰਕਲ ਪ੍ਰਧਾਨ, ਸੁਖਚੈਨ ਸਿੰਘ ਮੰਡ ਬੇਲਾ ਸਰਿਆਣਾ ਸਰਕਲ ਪ੍ਰਧਾਨ, ਗੁਰਨਾਮ ਸਿੰਘ ਨੂੰ ਅਜਮੇਰ ਜੁਆਇੰਟ ਸਕੱਤਰ ਹੁਸ਼ਿਆਰਪੁਰ ਬਣਨ 'ਤੇ ਜਿਥੇ ਵਧਾਈ ਦਿੱਤੀ ਉਥੇ ਹੀ ਪਾਰਟੀ ਲਈ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਪਾਰਟੀ ਪਾਰਟੀ ਦੀ ਹਾਈਕਮਾਨ ਅਤੇ ਖ਼ਾਸ ਤੌਰ 'ਤੇ ਜਥੇਦਾਰ ਕਿਰਪਾਲ ਸਿੰਘ ਗੇਰਾ ਤੇ ਲਖਵਿੰਦਰ ਸਿੰਘ ਟਿੰਮੀ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਜਥੇਦਾਰ ਕਿਰਪਾਲ ਸਿੰਘ ਗੇਰਾ ਅਤੇ ਲਖਵਿੰਦਰ ਸਿੰਘ ਟਿੰਮੀ ਨੇ ਕਿਹਾ ਕਿ ਮੁਕੇਰੀਆਂ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਹੋਲੇ-ਮੁਹਲੇ ਤੋਂ ਬਾਅਦ ਵਿਸ਼ੇਸ ਮੀਟਿੰਗਾਂ ਦਾ ਸਿਲਸਿਲਾ ਅਰੰਭ ਕੀਤਾ ਜਾਵੇਗਾ | ਉਨ੍ਹਾਂ ਕਿਹਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੋ੍ਰਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਗੁਲਤਾਨ ਸਿੰਘ, ਭਜਨ ਸਿੰਘ, ਜਸਵੀਰ ਸਿੰਘ ਤੇ ਹੋਰ ਹਾਜ਼ਰ ਸਨ |