ਬੁੱਲ੍ਹੋਵਾਲ 26 ਫਰਵਰੀ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਕਿਸਾਨ ਮਹਾਂ ਪੰਚਾਇਤ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਦੀ ਅਗਵਾਈ 'ਚ ਪੰਡੋਰੀ ਮਾਇਲ ਦੀ ਦਾਣਾ ਮੰਡੀ 'ਚ ਕਰਵਾਈ ਗਈ | ਜਿਸ ਵਿਚ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਕਿਸਾਨ ਮਹਾਂ ਪੰਚਾਇਤ ਦੇ ਭਾਰੀ ਇਕੱਠ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸੰਬੰਧਿਤ ਕਈ ਮਹੱਤਵਪੂਰਨ ਮਸਲਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਜਿਸ ਵਿਚ ਮੁੱਖ ਤੌਰ 'ਤੇ ਕੋਆਪਰੇਟਿਵ ਸੁਸਾਇਟੀਆਂ ਦੇ ਕਰਜ਼ੇ ਮੁਆਫ਼ ਕਰਵਾਉਣ, ਸਾਢੇ 68 ਰੁਪਏ ਪੰਜਾਬ ਸਰਕਾਰ ਵਲੋਂ ਗੰਨੇ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਪਹਿਲ ਦੇ ਅਧਾਰ 'ਤੇ ਜਾਰੀ ਕੀਤੀ ਜਾਵੇ, ਸੀਡ ਬਿੱਲ ਦਾ ਵਿਰੋਧ ਕਰਨ ਆਦਿ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਤੋਂ ਇਲਾਵਾ ਮਨਰੇਗਾ ਮਜ਼ਦੂਰਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਨ ਬਾਰੇ ਵੀ ਫ਼ੈਸਲੇ ਲਏ ਗਏ | ਇਸ ਮੌਕੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਸੂਬਾ ਵਿੱਤ ਸਕੱਤਰ ਸਰਬਜੀਤ ਸਿੰਘ ਅਮਰਾਲਾ, ਸੂਬਾ ਜਨਰਲ ਸਕੱਤਰ (ਮੀਡੀਆ) ਵੀਰਪਾਲ ਸਿੰਘ, ਧਰਮਜੀਤ ਸਿੰਘ ਅਮਰਾਲਾ, ਮੇਜਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਨੇ ਆਪਣੇ ਸੰਬੋਧਨ ਵਿਚ ਕਿਸਾਨ ਮਹਾਂ ਪੰਚਾਇਤ ਦੌਰਾਨ ਕਿਸਾਨ ਏਕਤਾ ਨੂੰ ਮਜ਼ਬੂਤ ਕਰਨ ਅਤੇ ਕਿਸਾਨੀ ਮਸਲਿਆ ਦੇ ਹੱਲ ਲਈ ਇੱਕਜੁੱਟ ਹੋ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੰਕਲਪ ਵੀ ਲਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ, ਜਨਰਲ ਸਕੱਤਰ ਰਜਿੰਦਰ ਪਾਲ ਸਿੰਘ ਹੈਪੀ, ਪਰਮਿੰਦਰ ਸਿੰਘ ਸੱਜਣਾ ਵਿੱਤ ਸਕੱਤਰ, ਕੁਲਬੀਰ ਸਿੰਘ ਬੈਂਸ ਮੁੱਖ ਸਲਾਹਕਾਰ, ਸ਼ਰਨਾਗਰ ਸਿੰਘ ਸਲਾਹਕਾਰ,ਤਰਲੋਕ ਸਿੰਘ ਮਨੀ ਮੀਤ ਪ੍ਰਧਾਨ, ਹਰਦੀਪ ਸਿੰਘ ਸਕੱਤਰ, ਸਤਪਾਲ ਸਿੰਘ ਡਡਿਆਣਾ ਸੂਬਾ ਕਮੇਟੀ ਮੈਂਬਰ, ਰਵਿੰਦਰ ਸਿੰਘ ਪੈੱ੍ਰਸ ਸਕੱਤਰ, ਗੁਰਵਿੰਦਰ ਸਿੰਘ, ਪ੍ਰਧਾਨ ਬਲਾਕ-1, ਪਰਮਜੀਤ ਸਿੰਘ ਸੋਡੀ ਬਲਾਕ ਪ੍ਰਧਾਨ ਭੂੰਗਾ, ਲਖਵੀਰ ਸਿੰਘ ਬਲਾਕ ਪ੍ਰਧਾਨ ਹਾਜੀਪੁਰ, ਗਗਨਦੀਪ ਸਿੰਘ ਬਲਾਕ ਪ੍ਰਧਾਨ ਮਾਹਿਲਪੁਰ, ਪਰਮਿੰਦਰ ਸਿੰਘ ਕੰਧਾਲੀ ਬਲਾਕ ਪ੍ਰਧਾਨ ਟਾਂਡਾ ਤੋਂ ਇਲਾਵਾ ਵੱਡੀ ਹਾਜ਼ਰੀ ਵਿਚ ਕਿਸਾਨ ਹਾਜ਼ਰ ਸਨ |