26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਕੌਮੀ ਮੰਗ ਦਿਵਸ ਸੰਬੰਧੀ ਪ.ਸ.ਸ.ਫ ਵਲੋਂ ਡੀ.ਸੀ ਨੂੰ ਮੰਗ ਪੱਤਰ ਭੇਟ

Ad Position 21
No active advertisement
ਅਜੀਤ ਡੈਸਕ 27-02-2026
ਹੁਸ਼ਿਆਰਪੁਰ, 26 ਫਰਵਰੀ (ਹਰਪ੍ਰੀਤ ਕੌਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਜ਼ਿਲਿ੍ਹਆਂ ਅੰਦਰ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰਾਂ ਰਾਹੀ ਸਰਕਾਰ ਨੂੰ ਮੰਗ ਪੱਤਰ ਭੇਜੇ ਗਏ | ਪ.ਸ.ਸ.ਫ ਇਕਾਈ ਹੁਸ਼ਿਆਰਪੁਰ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਵਿਰਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੋਮਤ ਨੂੰ ਮੰਗ ਪੱਤਰ ਸੌਂਪਿਆ ਗਿਆ | ਉਨ੍ਹਾਂ ਮੰਗ ਕੀਤੀ ਕਿ ਸਮੂਹ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ, 2004 ਤੋਂ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ, ਮੰਹਿਗਾਈ ਭੱਤੇ ਦੀ ਬਕਾਇਆਂ ਕਿਸ਼ਤਾਂ ਅਤੇ ਕਿਸ਼ਤਾਂ ਦਾ ਬਕਾਇਆ ਯਕ ਮੁਸ਼ਤ ਦਿੱਤਾ ਜਾਵੇ, ਮਿਡ ਡੇ ਮੀਲ਼, ਆਂਗਣਵਾੜੀ, ਆਸ਼ਾਂ ਵਰਕਰਾਂ ਦੀਆਂ ਉਜਰਤਾਂ 'ਚ ਵਾਧਾ ਕੀਤਾ ਜਾਵੇ, ਕੌਮੀਂ ਸਿੱਖਿਆ ਨੀਤੀ 2020 ਨੂੰ ਰੱਦ ਕੀਤਾ ਜਾਵੇ | ਇਸ ਮੌਕੇ ਜੀ.ਟੀ.ਯੂ ਦੇ ਸੂਬਾ ਪ੍ਰਧਾਨ ਪਿ੍ਤਪਾਲ ਸਿੰਘ, ਜਲ ਸਰੋਤ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਹੀਰ, ਪ.ਸ.ਸ.ਫ ਤਹਿਸੀਲ ਹੁਸ਼ਿਆਰਪੁਰ ਦੇ ਪ੍ਰਧਾਨ ਰਾਜ ਕੁਮਾਰ, ਜੰਗਲਾਤ ਆਗੁ ਗੁਰਬਚਨ ਸਿੰਘ, ਗੁਰਦੀਪ ਸਿੰਘ, ਜਗਜੀਤ ਸਿੰਘ, ਨਵਜੋਤ ਸਿੰਘ, ਸ਼ਿਵ ਕੁਮਾਰ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਮਾਈਨਿੰਗ ਮਾਫ਼ੀਆ ਵਿਰੁੱਧ ਪ੍ਰਦਰਸ਼ਨ 28 ਨੂੰ ਅਗਲੀ ਖ਼ਬਰ ਹੁਸ਼ਿਆਰਪੁਰ ਪੁਲਿਸ ਨੇ 300 ਦੇ ਕਰੀਬ ਗੁਆਚੇ ਹੋਏ ਮੋਬਾਈਲ ਲੱਭ ਕੇ ਮਾਲਕਾਂ ਦੇ ਹਵਾਲੇ ਕੀਤੇ
Ad Position 24