ਟਾਂਡਾ ਉੜਮੁੜ, 26 ਫਰਵਰੀ (ਦੀਪਕ ਬਹਿਲ)-ਭਾਈ ਗੁਰਦੀਪ ਸਿੰਘ ਫਰਾਂਸ ਜਲਾਲਪੁਰ ਵਲੋਂ ਹੋਲੇ ਮਹੱਲੇ ਨੂੰ ਲੈ ਕੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੂੰ ਆਪਣੇ ਗ੍ਰਹਿ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਵਿਚ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਗਹਿਰੀ, ਜਥੇਦਾਰ ਸਾਹਿਬ ਸਿੰਘ, ਗੁਰਦੀਪ ਸਿੰਘ ਫਰਾਂਸ, ਲਖਵਿੰਦਰ ਸਿੰਘ ਜਲਾਲਪੁਰ, ਭਾਈ ਵਿਰਸਾ ਸਿੰਘ ਖ਼ਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ, ਜਸਦੀਪ, ਜਸਮੀਨ ਸਿੰਘ ਤੋਂ ਇਲਾਵਾ ਸੈਂਕੜੇ ਜਥੇਦਾਰ ਤੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ | ਇਸ ਸੰਬੰਧੀ ਪੈੱ੍ਰਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਇਸ ਧਰਮੀ ਸੇਵਾ 'ਚ ਸ਼ਾਮਿਲ ਹੋਣ ਤੋਂ ਉਪਰੰਤ ਇੱਕ ਲਿਖਤੀ ਪੈੱ੍ਰਸ ਬਿਆਨ ਰਾਹੀਂ ਦਿੱਤੀ | ਭਾਈ ਖ਼ਾਲਸਾ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਵਲੋਂ ਸਿੰਘਾ ਦੀ ਟਹਿਲ ਸੇਵਾ ਕਰਨ ਵਾਲੇ ਕੀਤੇ ਉਪਦੇਸ਼ ਦੀ ਪਾਲਣਾ ਕਰਦਿਆਂ ਭਾਈ ਗੁਰਦੀਪ ਸਿੰਘ ਜਲਾਲਪੁਰ ਵਲੋਂ ਹਰ ਸਾਲ ਹੌਲੇ ਮਹੱਲੇ ਤੋਂ ਪਹਿਲਾਂ ਸਿੰਘਾਂ ਦੀ ਸੇਵਾ ਕਰਨ ਵਾਲੀ ਮਰਯਾਦਾ ਤਹਿਤ ਲੰਗਰ ਛਕਾਉਣਾ ਬਹੁਤ ਸ਼ਲਾਘਾਯੋਗ ਉਪਰਾਲਾ ਹੈ | ਇਸ ਮੌਕੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਨੇ ਪਰਿਵਾਰ ਤਰੱਕੀ ਤੇ ਸੁਖ ਸ਼ਾਂਤੀ ਦੀ ਅਰਦਾਸ ਕੀਤੀ ਗਈ ਅਤੇ ਸਮਾਗਮ ਦੇ ਕਰਤਾ ਧਰਤਾ ਭਾਈ ਗੁਰਦੀਪ ਸਿੰਘ ਜਲਾਲਪੁਰ ਵਲੋਂ ਆਈਆਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਮੈਨੂੰ ਅਜਿਹੀ ਸੇਵਾ ਕਰਨ ਦਾ ਬਲ ਬਖ਼ਸ਼ਦੇ ਰਹਿਣ ਦੇ ਨਾਲ-ਨਾਲ ਸਨਮਾਨਯੋਗ ਜਥੇਦਾਰ ਸਾਹਿਬਾਨਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ |