26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ 2 ਮਾਰਚ ਤੋਂ

Ad Position 21
No active advertisement
ਅਜੀਤ ਡੈਸਕ 27-02-2026
ਹੁਸ਼ਿਆਰਪੁਰ, 26 ਫਰਵਰੀ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਸੇਵਾ ਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ 2 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ, ਜਿਸ 'ਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ, ਬੀ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ ਅਤੇ ਪੰਜਾਬ ਪੁਲਿਸ ਵਿਚ ਭਰਤੀ ਦੀ ਟ੍ਰੇਨਿੰਗ ਦਿੱਤੀ ਜਾਵੇਗੀ | ਚਾਹਵਾਨ ਉਮੀਦਵਾਰ ਆਪਣੀ ਅਸਲ ਵਿੱਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ/ਐਸ.ਟੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਮ ਰਜਿਸਟਰਡ ਕਰਵਾਉਣ |
Ad Position 22
No active advertisement
ਪਿਛਲੀ ਖ਼ਬਰ ਬੀ.ਐਨ.ਡੀ. ਸਕੂਲ ਵਿਖੇ ਮਾਂ ਬੋਲੀ ਪੰਜਾਬੀ 'ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24