26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਬੀ.ਐਨ.ਡੀ. ਸਕੂਲ ਵਿਖੇ ਮਾਂ ਬੋਲੀ ਪੰਜਾਬੀ 'ਤੇ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 27-02-2026
ਅੱਡਾ ਸਰਾਂ, 26 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਬੀ.ਐਨ.ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਵਿਖੇ ਮਾਂ ਬੋਲੀ ਪੰਜਾਬੀ ਦੀ ਮਹਾਨਤਾ ਅਤੇ ਵਿਸ਼ੇਸ਼ਤਾ 'ਤੇ ਵਿਸ਼ੇਸ਼ ਸੈਮੀਨਾਰ ਪਿ੍ੰਸੀਪਲ ਜੈ ਕਿ੍ਸ਼ਨ ਮਹਿਤਾ ਦੀ ਅਗਵਾਈ 'ਚ ਕਰਵਾਇਆ ਗਿਆ | ਸੈਮੀਨਾਰ ਦੌਰਾਨ ਵਿਦਿਆਰਥੀ ਸਹਿਜਪ੍ਰੀਤ ਕੌਰ, ਵੇਦਿਕਾ ਵਿਸ਼ਿਸ਼ਟ, ਮਹਿਤਾਬ ਸਿੰਘ, ਹਰਪ੍ਰੀਤ ਸਿੰਘ, ਹਰੀ ਓਮ, ਨਵਜੋਤ ਸਿੰਘ, ਗੁਰਸ਼ਰਨ ਸਿੰਘ, ਗੁਰਜੋਤ ਕੌਰ, ਜੈਸਵੀਨ ਕੌਰ, ਮਨਰੋਜ ਕੌਰ, ਸਾਈਮਨ ਪੀਟਰ ਨੇ ਪੰਜਾਬੀ ਮਾਂ ਬੋਲੀ ਦਿਵਸ ਸੰਬੰਧੀ ਚਾਰਟ ਅਤੇ ਡਰਾਇੰਗ ਰਾਹੀਂ ਪੰਜਾਬੀ ਭਾਸ਼ਾ ਦੇ ਮੁਕਾਬਲੇ 'ਚ ਅੱਵਲ ਸਥਾਨ ਹਾਸਿਲ ਕੀਤਾ | ਜਿਨ੍ਹਾਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਅਨਿਲ ਮਹਿਤਾ ਨੇ ਕਿਹਾ ਕਿ ਪੰਜਾਬੀ ਭਾਸ਼ਾ ਸਾਨੂੰ ਸਵਰਗ ਤੋਂ ਵੀ ਪਿਆਰੀ ਲੱਗਦੀ ਹੈ ਅਤੇ ਮੁੱਢਲਾ ਗਿਆਨ ਬੱਚੇ ਨੂੰ ਪੰਜਾਬੀ ਵਿਚ ਹੀ ਮਿਲਦਾ ਹੈ | ਇਸ ਮੌਕੇ ਅਮਿਤ ਕੁਮਾਰ, ਗੁਰਮੇਲ ਸਿੰਘ, ਮੈਡਮ ਰੁਖਸਾਨਾ, ਮੈਡਮ ਦੀਕਸ਼ਾ, ਮੈਡਮ ਅਮੀਸ਼ਾ, ਮੈਡਮ ਸੰਦੀਪ ਕੌਰ, ਮੈਡਮ ਨਰਿੰਦਰ ਕੌਰ, ਮੈਡਮ ਅੰਜਨੀ, ਮੈਡਮ ਤਰਸੇਮ ਕੌਰ, ਮੈਡਮ ਸੁਨੀਤਾ, ਮੈਡਮ ਸਰਬਜੀਤ ਕੌਰ, ਮੈਡਮ ਬਲਜੀਤ ਕੌਰ, ਮੈਡਮ ਸਰੋਜ, ਮੈਡਮ ਮਨਪ੍ਰੀਤ ਕੌਰ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਟਿੱਪਰ ਨੇ ਕਾਰ ਨੂੰ ਮਾਰੀ ਟੱਕਰ, ਜਾਨੀ ਨੁਕਸਾਨ ਤੋਂ ਬਚਾਅ ਅਗਲੀ ਖ਼ਬਰ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ 2 ਮਾਰਚ ਤੋਂ
Ad Position 24