26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸੇਂਟ ਸੋਲਜਰ ਸਕੂਲ 'ਚ 'ਵਿਸ਼ਵ ਟਿਕਾਊ ਊਰਜਾ' ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 27-02-2026
ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਵਿਸ਼ਵ ਟਿਕਾਊ ਊਰਜਾ ਦਿਵਸ ਮਨਾਇਆ | ਪ੍ਰੋਗਰਾਮ ਦਾ ਉਦੇਸ਼ ਟਿਕਾਊ ਵਿਕਾਸ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਤੇ ਵਿਦਿਆਰਥੀਆਂ ਵਿਚ ਵਾਤਾਵਰਨ ਅਨੁਕੂਲ ਆਦਤਾਂ ਨੂੰ ਉਤਸ਼ਾਹਿਤ ਕਰਨਾ ਸੀ | ਪ੍ਰੋਗਰਾਮ ਦੀ ਸ਼ੁਰੂਆਤ ਵੱਖ-ਵੱਖ ਪ੍ਰੇਰਨਾਦਾਇਕ ਗਤੀਵਿਧੀਆਂ ਨਾਲ ਹੋਈ | ਪ੍ਰੋਗਰਾਮ ਦੌਰਾਨ, ਵਿਦਿਆਰਥੀਆਂ ਨੇ 'ਛੋਟੇ ਕਦਮ, ਵੱਡਾ ਪ੍ਰਭਾਵ: ਆਓ ਆਪਣੇ ਗ੍ਰਹਿ ਨੂੰ ਟਿਕਾਊ ਬਣਾਈਏ' ਦਾ ਸੁਨੇਹਾ ਦਿੱਤਾ | ਵਿਦਿਆਰਥੀਆਂ ਨੇ ਰੀਸਾਈਕਲ ਕੀਤੀਆਂ ਸਮੱਗਰੀਆਂ ਤੋਂ ਨਵੀਨਤਾਕਾਰੀ ਅਤੇ ਰਚਨਾਤਮਿਕ ਚੀਜ਼ਾਂ ਤਿਆਰ ਕੀਤੀਆਂ, ਜੋ ਵਿਦਿਆਰਥੀਆਂ ਦੀ ਸਿਰਜਣਾਤਮਿਕਤਾ ਤੇ ਵਾਤਾਵਰਨ ਸੁਰੱਖਿਆ ਪ੍ਰਤੀ ਵਚਨਬੱਧਤਾ ਦਾ ਸ਼ਾਨਦਾਰ ਪ੍ਰਦਰਸ਼ਨ ਸੀ | ਇਸ ਮੌਕੇ ਬੂਟੇ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ, ਜਿਸ 'ਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੋਵਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਵਿਦਿਆਰਥੀਆਂ ਨੇ ਇੱਕ ਵਾਤਾਵਰਨ ਪ੍ਰੇਮ ਸਬੰਧੀ ਗੀਤ ਅਤੇ ਲਘੂ ਨਾਟਕ ਪੇਸ਼ ਕੀਤਾ, ਜਿਸ ਨੇ ਧਰਤੀ ਅਤੇ ਟਿਕਾਊ ਊਰਜਾ ਦੀ ਰੱਖਿਆ ਲਈ ਸਾਡੀ ਜ਼ਿੰਮੇਵਾਰੀ ਦਾ ਸੰਦੇਸ਼ ਪ੍ਰਭਾਵਸ਼ਾਲੀ ਢੰਗ ਨਾਲ ਦਿੱਤਾ | ਸਕੂਲ ਡਾਇਰੈਕਟਰ ਮੈਡਮ ਉਰਮਿਲ ਸੂਦ ਨੇ ਟਿਕਾਊ ਊਰਜਾ ਵਿਕਾਸ ਦੀ ਮਹੱਤਤਾ 'ਤੇ ਚਾਨਣਾ ਪਾਇਆ ਤੇ ਵਿਦਿਆਰਥੀਆਂ ਨੂੰ ਇਸ ਦਿਸ਼ਾ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਡਾ. ਮੰਡਿਆਲ ਨੂੰ ਸਦਮਾ, ਸੜਕ ਹਾਦਸੇ 'ਚ ਨੌਜਵਾਨ ਡਾਕਟਰ ਪੁੱਤਰ ਦੀ ਮੌਤ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਲੋਂ ਜਥੇਦਾਰ ਰਣਧੀਰ ਸਿੰਘ ਦਾ ਸਨਮਾਨ
Ad Position 24