ਚੱਬੇਵਾਲ, 26 ਫਰਵਰੀ (ਰਾਜੀਵ ਭਾਰਦਵਾਜ)-ਸੰਤ ਬਾਬਾ ਨਰਾਇਣ ਦਾਸ ਦੇ 36ਵੇਂ ਬਰਸੀ ਸਮਾਗਮ ਡੇਰਾ ਬਾਬਾ ਕੱਲਰਾਂ ਸ਼ੇਰਪੁਰ ਢੱਕੋਂ ਵਿਖੇ ਮੌਜੂਦਾ ਗੱਦੀ ਨਸ਼ੀਨ ਸੰਤ ਰਮੇਸ਼ ਦਾਸ ਪ੍ਰਚਾਰ ਸਕੱਤਰ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਦੇਖ-ਰੇਖ ਹੇਠ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ ਕਰਵਾਏ ਗਏ | ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਗਏ, ਜਿਸ 'ਚ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਅਤੇ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਦੇ ਸੰਤਾਂ-ਮਹਾਂਪੁਰਸ਼ਾਂ ਅਤੇ ਕੀਰਤਨੀ ਜਥਿਆਂ ਨੇ ਕੀਰਤਨ ਤੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵਲੋਂ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਦਾ ਪੋਸਟਰ ਸੰਤਾਂ-ਮਹਾਂਪੁਰਖਾਂ ਅਤੇ ਸੰਗਤਾਂ ਦੀ ਹਾਜ਼ਰੀ 'ਚ ਜਾਰੀ ਕੀਤਾ ਗਿਆ | ਸੰਤ ਨਿਰਮਲ ਦਾਸ ਬਾਬੇ ਜੌੜੇ ਪ੍ਰਧਾਨ, ਸੰਤ ਇੰਦਰ ਦਾਸ ਸੇਖੈ ਜਨਰਲ ਸਕੱਤਰ ਨੇ ਕਿਹਾ ਕਿ 3 ਅਪ੍ਰੈਲ ਨੂੰ ਜਲੰਧਰ ਤੋਂ ਸ਼ੋਭਾ ਯਾਤਰਾ ਲਈ ਟਰੇਨਾਂ ਚੱਲਣਗੀਆਂ | ਉਨ੍ਹਾਂ ਕਿਹਾ ਕਿ 4 ਅਪ੍ਰੈਲ ਨੂੰ ਹਰਿਦੁਆਰ ਵਿਖੇ ਹਰਿ ਕੀ ਪਉੜੀ ਤੱਕ ਵਿਸ਼ਾਲ ਸ਼ੋਭਾ ਯਾਤਰਾ ਹੋਵੇਗੀ ਅਤੇ 5 ਅਪ੍ਰੈਲ ਨੂੰ ਹਰਿਦੁਆਰ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾ ਕੇ ਸੰਗਤਾਂ ਮੁੜ ਪੰਜਾਬ ਨੂੰ ਚਾਲੇ ਪਾਉਣਗੀਆਂ | ਇਸ ਮੌਕੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਚੇਅਰਮੈਨ ਸੰਤ ਸਰਵਣ ਦਾਸ ਬੋਹਣ, ਸੰਤ ਪਰਮਜੀਤ ਦਾਸ ਨਗਰ, ਸੰਤ ਸਰਵਣ ਦਾਸ ਸਲੇਮਤਾਵਰੀ, ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਸੰਤ ਬਲਵੰਤ ਸਿੰਘ ਡਿੰਗਰੀਆਂ, ਸੰਤ ਕਿ੍ਪਾਲ ਦਾਸ ਭਾਰਟਾ, ਸੰਤ ਧਰਮਪਾਲ ਸ਼ੇਰਗੜ੍ਹ, ਸੰਤ ਮਨਜੀਤ ਦਾਸ ਹਿਮਾਚਲ, ਬਾਬਾ ਬਲਕਾਰ ਸਿੰਘ ਵਡਾਲਾ, ਸੰਤ ਸੰਤੋਖ ਦਾਸ ਭਾਰਟਾ, ਸੰਤ ਸਤਨਾਮ ਦਾਸ ਗੱਜਰ ਮਹਿਦੂਦ,ਸੰਤ ਦਿਨੇਸ਼ ਗਿਰ ਭਗਤ ਨਗਰ, ਸੰਤ ਬੀਬੀ ਮੀਨਾ ਦੇਵੀ ਜੇਜੋਂ, ਸੰਤ ਬੀਬੀ ਮਿਸ਼ਾ, ਸੰਤ ਬਿੱਲਾ ਜੀ ਦਰਬਾਰ ਬੀਬੀ ਗੰਗਾ ਦੇਵੀ ਮੈਲੀ, ਸੰਤ ਵਿਨੇ ਮੁਨੀ ਜੰਮੂ, ਸੰਤ ਰਿਸ਼ੀ ਰਾਜ ਨਵਾਂਸ਼ਹਿਰ, ਸੰਤ ਧਿਆਨ ਦਾਸ ਪਟਿਆਲਾ, ਸੰਤ ਬਲਵੀਰ ਸਿੰਘ ਸ਼ਾਸਤਰੀ, ਸੰਤ ਮੇਜਰ ਦਾਸ ਹਲੂਵਾਲ, ਸੰਤ ਹਰਮੀਤ ਸਿੰਘ ਝਵਾਲਾ, ਸੰਤ ਬੀਬੀ ਕੁਲਦੀਪ ਕੌਰ ਮਹਿਨਾ, ਭੈਣ ਸੰਤੋਸ਼ ਕੁਮਾਰੀ ਸਮੇਤ ਸੰਗਤਾਂ ਹਾਜ਼ਰ ਸਨ | ਇਸ ਮੌਕੇ ਹਲਕਾ ਵਿਧਾਇਕ ਡਾ. ਇਸ਼ਾਂਕ ਕੁਮਾਰ, ਐਚ.ਐਸ. ਸਿੱਧੂ ਸੇਵਾ ਮੁਕਤ ਜੱਜ, ਡਾ. ਜਸਵੰਤ ਥਿੰਦ ਐਸ.ਐਮ.ਓ. ਨੇ ਵੀ ਹਾਜ਼ਰੀ ਭਰੀ | ਸੰਤ ਰਮੇਸ਼ ਦਾਸ, ਸੰਤ ਚਰਨ ਦਾਸ, ਸੰਤ ਨਿਰੰਜਣ ਦਾਸ, ਸੰਤ ਸੋਮ ਨਾਥ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ |