14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਡੇਰਾ ਬਾਬਾ ਨਾਨਕ ਪੈਦਲ ਸੰਗ ਯਾਤਰਾ ਦਾ ਮਿਆਣੀ ਪਹੁੰਚਣ 'ਤੇ ਸ਼ਾਨਦਾਰ ਸਵਾਗਤ

Ad Position 21
No active advertisement
ਅਜੀਤ ਡੈਸਕ 03-03-2026

ਟਾਂਡਾ ਉੜਮੁੜ, 2 ਮਾਰਚ (ਭਗਵਾਨ ਸਿੰਘ ਸੈਣੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਡੇਰਾ ਬਾਬਾ ਨਾਨਕ ਨੂੰ ਜਾਣ ਵਾਲੀ ਸਲਾਨਾ ਪੈਦਲ ਸੰਗ ਯਾਤਰਾ ਖਡਿਆਲਾ ਸੈਣੀਆਂ ਤੋਂ ਜਥੇਦਾਰ ਰਣਧੀਰ ਸਿੰਘ ਦੀ ਅਗਵਾਈ ਵਿਚ ਮਿਆਣੀ ਵਿਖੇ ਪਹੁੰਚਣ ਤੇ ਇਲਾਕੇ ਦੀਆਂ ਸੰਗਤਾਂ ਤੋਂ ਇਲਾਵਾ ਸਾਬਕਾ ਮੰਤਰੀ ਪੰਜਾਬ ਚੌਧਰੀ ਬਲਵੀਰ ਸਿੰਘ ਮਿਆਣੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਵਲੋਂ ਜਥੇਦਾਰ ਰਣਜੀਤ ਸਿੰਘ ਦਾ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ ਤੇ ਸੰਗਤਾਂ ਉੱਤੇ ਫੁੱਲਾਂ ਦੀ ਵਰਖਾ ਕੀਤੀ ਗਈ | ਵੱਖ-ਵੱਖ ਧਾਰਮਿਕ ਸਮਾਜਿਕ ਅਤੇ ਰਾਜਨੀਤਿਕ ਸੰਸਥਾਵਾਂ ਵਲੋਂ ਸੰਗਤਾਂ ਲਈ ਚਾਹ ਪਾਣੀ ਅਤੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ | ਇਸ ਮੌਕੇ ਜਥੇਦਾਰ ਰਣਧੀਰ ਸਿੰਘ ਨੇ ਸਰਬੱਤ ਦੀ ਭਲੇ ਲਈ ਅਰਦਾਸ ਕੀਤੀ ਅਤੇ ਇਹ ਪੈਦਲ ਸੰਗ ਯਾਤਰਾ ਬਿਆਸ ਦਰਿਆ ਪਾਰ ਕਰਕੇ ਜ਼ਿਲ੍ਹਾ ਗੁਰਦਾਸਪੁਰ ਵਿਚ ਸ਼ਾਮਿਲ ਹੋ ਗਈ | ਇਸ ਮੌਕੇ ਚੌਧਰੀ ਬਲਵੀਰ ਸਿੰਘ ਮਿਆਣੀ ਸਾਬਕਾ ਮੰਤਰੀ ਪੰਜਾਬ, ਲਖਵਿੰਦਰ ਸਿੰਘ ਲੱਖੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਡਾ. ਲਖਮੀਰ ਸਿੰਘ ਚੌਧਰੀ, ਸੁਰਿੰਦਰ ਕੁਮਾਰ ਮੈਦਾਨ, ਸਾਬਕਾ ਸਰਪੰਚ ਬੀਬੀ ਸੁਰਿੰਦਰ ਕੌਰ, ਨਿਸ਼ਾਨ ਸਿੰਘ ਦਬੁਰਜੀ, ਨੰਬਰਦਾਰ ਜੰਗਵੀਰ ਸਿੰਘ, ਮਾਸਟਰ ਦਵਿੰਦਰ ਸਿੰਘ, ਸੁਰਜੀਤ ਸਿੰਘ ਟੋਨੂੰ, ਪਿ੍ੰਸੀਪਲ ਹਰਭਜਨ ਸਿੰਘ ਮੱਲੀ, ਸੁਰਿੰਦਰ ਸਿੰਘ ਸ਼ਿੰਦਾ, ਦਵਿੰਦਰ ਸਿੰਘ ਯੂ. ਐੱਸ. ਏ, ਪਲਵਿੰਦਰ ਸਿੰਘ, ਮਨਜੀਤ ਸਿੰਘ, ਕਸ਼ਮੀਰ ਸਿੰਘ, ਬਿਹਾਰੀ ਲਾਲ, ਡਾਕਟਰ ਸਤਨਾਮ ਸਿੰਘ, ਕਿਰਪਾਲ ਸਿੰਘ ਪੰਡੋਰੀ, ਹਰਬੰਸ ਸਿੰਘ ਮਿਆਣੀ, ਕੁਲਜੀਤ ਸਿੰਘ ਬਿੱਟੂ, ਰਜਿੰਦਰ ਸਿੰਘ ਮਾਰਸ਼ਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਜ਼ਿਲ੍ਹੇ 'ਚ ਅਕਾਲੀ ਦਲ (ਪੁਨਰ ਸੁਰਜੀਤ) ਦੇ ਪੈਰਾਂ ਹੇਠੋਂ ਖਿਸਕ ਸਕਦੀ ਹੈ ਜ਼ਮੀਨ ਅਗਲੀ ਖ਼ਬਰ ਜਥੇ. ਹਰਭਜਨ ਸਿੰਘ ਸੇਠ ਦਾ ਗੁਰਦੁਆਰਾ ਕਮੇਟੀ ਵਲੋਂ ਸਨਮਾਨ
Ad Position 24