14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਡੇਰਾ ਸੰਤਪੁਰੀ ਠੱਕਰਵਾਲ 'ਚ ਹੋਲੇ ਮਹੱਲੇ ਸੰਬੰਧੀ ਗੁਰਮਤਿ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 03-03-2026
ਹੁਸ਼ਿਆਰਪੁਰ, 2 ਮਾਰਚ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਤਪ ਅਸਥਾਨ ਬਾਬਾ ਦੂਲਾ ਸਿੰਘ ਪਿੰਡ ਠੱਕਰਵਾਲ ਮੌਜੋਮਜਾਰਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹੋਲੇ ਮਹੱਲੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 3 ਮਾਰਚ ਦਿਨ ਮੰਗਲਵਾਰ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਸਰਬਜੀਤ ਸਿੰਘ, ਬਾਬਾ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸੰਬੰਧੀ ਸਮਾਗਮਾਂ ਦੀ ਆਰੰਭਤਾ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸ ਦਿਨ ਪੁਰਾਤਨ ਮਰਿਆਦਾ ਅਨੁਸਾਰ ਪਿੰਡ 'ਚ ਮਹੱਲਾ ਕੱਢਿਆ ਜਾਵੇਗਾ ਤੇ ਰਾਤਰੀ ਦੇ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ 'ਚ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਬਾਬਾ ਹਰਜੋਤ ਸਿੰਘ ਮੰਡੀ ਗੋਬਿੰਦਗੜ੍ਹ, ਭਾਈ ਗੁਰਪ੍ਰੀਤ ਸਿੰਘ ਲਾਂਡਰਾ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਦੀਦਾਰ ਸਿੰਘ ਸੰਗਤਪੁਰ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਕੁਲਤਾਰ ਸਿੰਘ ਜਲੰਧਰ ਆਦਿ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਸੇ ਦਿਨ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰਾਂ ਨੇ ਔਰਤ ਦੀ ਸੋਨੇ ਦੀ ਚੈਨੀ ਝਪਟੀ ਅਗਲੀ ਖ਼ਬਰ ਵੱਖ-ਵੱਖ ਠੇਕਿਆਂ ਦੀ ਖੁੱਲ੍ਹੀ ਨਿਲਾਮੀ 10 ਨੂੰ
Ad Position 24