14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸ੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨਾਂ ਲਈ ਪਿੰਡ ਥੇਂਦਾ ਤੋਂ ਜੈਕਾਰਿਆਂ ਦੀ ਗੂੰਜ 'ਚ ਸੰਗਤਾਂ ਰਵਾਨਾ

Ad Position 21
No active advertisement
ਅਜੀਤ ਡੈਸਕ 03-03-2026
ਗੜ੍ਹਦੀਵਾਲਾ, 2 ਮਾਰਚ (ਚੱਗਰ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਚੋਲ੍ਹਾ ਸਾਹਿਬ ਡੇਰਾ ਬਾਬਾ ਨਾਨਕ ਦੇ ਦਰਸ਼ਨ ਦੀਦਾਰਿਆਂ ਲਈ ਪਿੰਡ ਥੇਂਦਾ ਤੋਂ ਜੈਕਾਰਿਆਂ ਦੀ ਗੂੰਜ ਵਿਚ ਪੈਦਲ ਸੰਗ ਰਵਾਨਾ ਹੋਇਆ | ਇਸ ਤੋਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਭਾਈ ਤਰਸੇਮ ਸਿੰਘ ਵੱਲੋਂ ਯਾਤਰਾ ਦੀ ਸਫਲਤਾ ਲਈ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ | ਇਸ ਮੌਕੇ ਮੁੱਖ ਪ੍ਰਬੰਧਕ ਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਹ ਯਾਤਰਾ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ 4 ਮਾਰਚ ਨੂੰ ਗੁਰਦੁਆਰਾ ਡੇਰਾ ਬਾਬਾ ਨਾਨਕ ਸਾਹਿਬ ਵਿਖੇ ਪਹੁੰਚੇਗੀ ਜਿੱਥੇ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਜਾਣਗੇ | ਇਸ ਮੌਕੇ ਭਾਈ ਗੁਲਜਾਰ ਸਿੰਘ, ਭਾਈ ਕਰਨੈਲ ਸਿੰਘ ਸੋਢੀ, ਭਾਈ ਚਮਨ ਸਿੰਘ, ਅਮਰੀਕ ਸਿੰਘ, ਸਰਪੰਚ ਹਰਦੀਪ ਸਿੰਘ ਘੁੱਗ, ਅਮਰਜੀਤ ਸਿੰਘ ਬਿਆਸ ਪਿੰਡ, ਬਿੱਲਾ ਧੁੱਗਾ, ਜੱਸਾ ਧੁੱਗਾ, ਗੁਰਨਾਮ ਸਿੰਘ ਜਲੰਧਰ, ਸਤਪਾਲ ਸਿੰਘ ਸੱਤੀ, ਪੰਚ ਇੰਦਰਜੀਤ ਕੌਰ, ਭਾਈ ਦਲਜੀਤ ਸਿੰਘ, ਰਜਵਿੰਦਰ ਕੌਰ, ਸਰਬਜੀਤ ਕੌਰ, ਸੁਪਰਵਾਈਜ਼ਰ ਤਜਿੰਦਰ ਕੌਰ, ਜਸਵਿੰਦਰ ਕੌਰ, ਰਾਜਵੀਰ ਕੌਰ, ਕੁਲਵੀਰ ਕੌਰ, ਲਖਵਿੰਦਰ ਕੌਰ, ਹਰਜੋਤ ਕੌਰ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਜੱਲੋਵਾਲ ਸਕੂਲ 'ਚ ਹੁਨਰ ਵਿਕਾਸ ਵਰਕਸ਼ਾਪ ਅਗਲੀ ਖ਼ਬਰ ਰੈੱਡ ਕਰਾਸ ਸੁਸਾਇਟੀ ਵਲੋਂ ਦਿਵਿਆਂਗਜਨ ਲਈ ਮੈਗਾ ਕੈਂਪ 7 ਨੂੰ
Ad Position 24