ਹੁਸ਼ਿਆਰਪੁਰ, 2 ਮਾਰਚ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ-12 'ਚ 9 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ | ਇਨ੍ਹਾਂ ਗਲੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਪੱਕਾ ਕੀਤਾ ਜਾਵੇਗਾ, ਜਿਸ ਨਾਲ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮਿਲੇਗਾ | ਵਿਧਾਇਕ ਜਿੰਪਾ ਨੇ ਕਿਹਾ ਕਿ ਇਲਾਕੇ ਵਿਚ ਵਿਕਾਸ ਪ੍ਰੋਜੈਕਟਾਂ ਨੂੰ ਤਰਜੀਹ ਦੇਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਜਨਤਕ ਸਹੂਲਤ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿਚ ਹੋਰ ਵਾਰਡਾਂ ਵਿਚ ਵੀ ਇਸੇ ਤਰ੍ਹਾਂ ਦੇ ਵਿਕਾਸ ਪ੍ਰੋਜੈਕਟ ਚਲਾਏ ਜਾਣਗੇ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਅਮਰੀਕ ਚੌਹਾਨ, ਮੰਗਤ ਰਾਮ, ਰਿੰਕੂ, ਸੰਤ ਰਾਮ, ਬਿੰਦੀ ਸ਼ਿਮਰ, ਸੰਦੀਪ ਚੀਚੀ, ਕਰਨੈਲ ਸਿੰਘ ਤੇ ਪੱਪੂ ਵੀ ਮੌਜੂਦ ਸਨ | ਸਥਾਨਕ ਨਿਵਾਸੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕੀਤਾ ਅਤੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ |