ਦਸੂਹਾ, 2 ਮਾਰਚ (ਭੁੱਲਰ)-ਪਿੰਡ ਜਲੋਟਾ ਵਿਖੇ ਡੇਰਾ ਬਾਬਾ ਨਾਨਕ ਚੋਲਾ ਸਾਹਿਬ ਜੀ ਦੇ ਦਰਸ਼ਨਾਂ ਲਈ ਸੰਗਤਾਂ ਦਾ ਪੈਦਲ ਸੰਗ ਰਵਾਨਾ ਹੋਇਆ | ਇਸ ਮੌਕੇ ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ, ਉਨ੍ਹਾਂ ਸੰਗਤਾਂ ਨੂੰ ਵਧਾਈ ਦਿੱਤੀ | ਇਸ ਮੌਕੇ ਮੁੱਖ ਪ੍ਰਬੰਧਕ ਜਥੇਦਾਰ ਸੇਵਾ ਸਿੰਘ ਨੇ ਦੱਸਿਆ ਕਿ ਇਹ ਪੈਦਲ ਸੰਗ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਡੇਰਾ ਬਾਬਾ ਨਾਨਕ ਚੋਲਾ ਸਾਹਿਬ ਪਹੁੰਚੇਗਾ | ਇਸ ਮੌਕੇ ਡਾਕਟਰ ਜਸਪਾਲ ਸਿੰਘ ਜਲੋਟਾ, ਬਲਵੀਰ ਸਿੰਘ, ਤਰਲੋਚਨ ਸਿੰਘ, ਗੁਰਦੀਪ ਸਿਘ, ਬਿਕਰਮ ਸਿੰਘ, ਜਸਪਾਲ ਸਿੰਘ, ਅਮਨਦੀਪ ਸਿੰਘ, ਹਰਿੰਦਰ ਸਿੰਘ, ਦਵਿੰਦਰ ਸਿੰਘ, ਹਰਵਿੰਦਰ ਸਿੰਘ , ਜਰਨੈਲ ਸਿੰਘ, ਅਜੀਤ ਸਿੰਘ, ਧਰਮਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |