13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮਾਡਰਨ ਗਰੁੱਪ ਕਾਲਜ ਵਿਖੇ ਤਣਾਅ ਪ੍ਰਬੰਧਨ ਵਿਸ਼ੇ 'ਤੇ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 03-03-2026
ਭੰਗਾਲਾ, 2 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਕਾਲਜ ਹਰਸੇ ਮਾਨਸਰ ਦੇ ਸਿਹਤ ਭਲਾਈ ਕਲੱਬ ਤੇ ਅਲਾਈਡ ਹੈਲਥ ਸਾਇੰਸਿਜ਼ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਲਈ ਤਣਾਅ ਪ੍ਰਬੰਧਨ ਵਿਸ਼ੇ 'ਤੇ ਇੱਕ ਵਰਕਸ਼ਾਪ ਲਗਾਈ ਗਈ, ਜਿਸ ਦਾ ਸੰਚਾਲਨ ਸਹਾਇਕ ਪ੍ਰੋ. ਆਰਤੀ ਅਤੇ ਸਹਾਇਕ ਪ੍ਰੋ. ਸਿਮਰਨਦੀਪ ਕੌਰ ਨੇ ਕੀਤਾ | ਇਸ ਸੈਸ਼ਨ ਦੌਰਾਨ ਵਿਭਾਗੀ ਕੋਆਰਡੀਨੇਟਰ ਪ੍ਰੋ. ਸੋਨਾਲੀ ਸੈਣੀ ਨੇ ਸਵਾਗਤੀ ਭਾਸ਼ਣ ਦਿੰਦਿਆਂ ਵਰਕਸ਼ਾਪ ਦੀ ਜਾਣਕਾਰੀ ਸਾਂਝੀ ਕੀਤੀ | ਇਸ ਤੋਂ ਉਪਰੰਤ ਸਹਾਇਕ ਪ੍ਰੋ. ਸਿਮਰਨਦੀਪ ਕੌਰ ਨੇ ਇੱਕ ਇੰਟਰਐਕਟਿਵ ਸੈਸ਼ਨ ਕਰਵਾਇਆ ਜਿਸ ਵਿਚ ਤਣਾਅ ਦੇ ਸਰੋਤਾਂ, ਇਸ ਦੀਆਂ ਕਿਸਮਾਂ ਅਤੇ ਡਿਪਰੈਸ਼ਨ ਦੇ ਲੱਛਣਾਂ ਬਾਰੇ ਚਰਚਾ ਕੀਤੀ ਗਈ | ਅੰਤਿਮ ਸੈਸ਼ਨ ਵਿਚ ਤਣਾਅ ਪ੍ਰਬੰਧਨ ਦੀਆਂ ਤਕਨੀਕਾਂ ਜਿਵੇਂ ਯੋਗ, ਖੇਡਾਂ ਅਤੇ ਰਿਲੈਕਸੇਸ਼ਨ ਤਰੀਕਿਆਂ ਬਾਰੇ ਅਭਿਆਸ ਕਰਵਾਇਆ ਗਿਆ, ਜਿਸ ਦੇ ਸਮਾਪਤੀ 'ਤੇ ਸੋਨਾਲੀ ਸੈਣੀ ਨੇ ਫੈਕਲਟੀ ਮੈਂਬਰਾਂ ਤੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਦੌਰਾਨ ਪਿ੍ੰਸੀਪਲ ਡਾ. ਜਤਿੰਦਰ ਕੁਮਾਰ ਨੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਅਜਿਹੀਆਂ ਗਤੀਵਿਧੀਆਂ ਨੂੰ ਰੁਟੀਨ ਦਾ ਹਿੱਸਾ ਬਣਾਉਣ 'ਤੇ ਜ਼ੋਰ ਦਿੱਤਾ, ਜਦਕਿ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਆਧੁਨਿਕ ਸਿੱਖਿਆ ਵਿਚ ਮਾਨਸਿਕ ਸਿਹਤ ਦੀ ਅਹਿਮੀਅਤ 'ਤੇ ਰੌਸ਼ਨੀ ਪਾਉਂਦਿਆਂ ਆਯੋਜਕਾਂ ਦੀ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ | ਇਸ ਦੌਰਾਨ ਡੀਨ ਅਕਾਦਮਿਕ ਪ੍ਰੋ. ਸੁਖਜਿੰਦਰ ਸਿੰਘ, ਡਾਇਰੈਕਟਰ ਐਡਮਿਸ਼ਨ ਪ੍ਰੋ. ਪਰਵਿੰਦਰ ਸਿੰਘ ਅਤੇ ਵਿਭਾਗੀ ਫੈਕਲਟੀ ਮੈਂਬਰਾਂ ਵਲੋਂ ਸ਼ਿਰਕਤ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸੁਰ-ਸੰਗੀਤ ਸੰਸਥਾ ਦੋਆਬਾ ਵਲੋਂ ਬਲਵੀਰ ਬੈਂਸ ਤੇ ਪਰਮਜੀਤ ਲਾਖਾ ਸਨਮਾਨਿਤ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਦੇ ਮੌਕੇ ਸਮਾਗਮ ਕਰਵਾਇਆ
Ad Position 24