ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਦੀ ਅਗਵਾਈ ਹੇਠ ਯੂਨੀਵਰਸਿਟੀ ਸਕੂਲ ਆਫ਼ ਫ਼ੈਸ਼ਨ, ਬਿਊਟੀ ਤੇ ਲਾਈਫਸਟਾਈਲ ਡਿਜ਼ਾਈਨ ਨੇ ਐੱਨ.ਐੱਸ.ਐੱਸ. ਯੂਨਿਟ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਲੋਵਾਲ ਵਿਖੇ ਹੁਨਰ ਵਿਕਾਸ ਵਰਕਸ਼ਾਪ ਲਗਾਈ ਗਈ | ਇਹ ਪ੍ਰੋਗਰਾਮ ਵਾਈਸ ਚਾਂਸਲਰ ਡਾ. ਚੰਦਰ ਮੋਹਨ ਦੀ ਅਗਵਾਈ ਅਤੇ ਯੂਨੀਵਰਸਿਟੀ ਸਕੂਲ ਆਫ਼ ਫ਼ੈਸ਼ਨ, ਬਿਊਟੀ ਅਤੇ ਲਾਈਫਸਟਾਈਲ ਡਿਜ਼ਾਈਨ ਦੇ ਮੁਖੀ ਚਰਨਪ੍ਰੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ | ਇਸ ਪ੍ਰੋਗਰਾਮ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਵਿਚ ਰਚਨਾਤਮਿਕਤਾ, ਕਾਰੋਬਾਰੀ ਜਾਗਰੂਕਤਾ ਤੇ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨਾ ਸੀ | ਐੱਨ.ਐੱਸ.ਐੱਸ. ਅਧਿਆਪਕ ਕੋਆਰਡੀਨੇਟਰ ਪੰਕਜ ਤੇ ਜਸਨੀਤ ਕੌਰ ਨੇ ਸਕੂਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਪ੍ਰੋਗਰਾਮ ਦਾ ਤਾਲਮੇਲ ਕੀਤਾ | ਵਰਕਸ਼ਾਪ ਨੇ ਵਿਦਿਆਰਥੀਆਂ ਨੂੰ ਹੱਥ ਪੇਂਟਿੰਗ, ਕਢਾਈ ਅਤੇ ਕਰੋਸ਼ੀਆ 'ਚ ਵਿਹਾਰਕ ਸਿਖਲਾਈ ਪ੍ਰਦਾਨ ਕੀਤੀ | ਇਸ ਮੌਕੇ ਚਰਨਪ੍ਰੀਤ ਸਿੰਘ ਨੇ ਕਿਹਾ ਕਿ ਐੱਨ.ਐੱਸ.ਐੱਸ. ਦੇ ਅਜਿਹੇ ਯਤਨ ਭਵਿੱਖ ਵਿਚ ਵੀ ਜਾਰੀ ਰਹਿਣਗੇ, ਤਾਂ ਜੋ ਭਾਈਚਾਰਕ ਸ਼ਮੂਲੀਅਤ, ਹੁਨਰ ਵਿਕਾਸ ਅਤੇ ਯੁਵਾ ਸਸ਼ਕਤੀਕਰਨ ਦੇ ਉਦੇਸ਼ਾਂ ਨੂੰ ਸਾਕਾਰ ਕੀਤਾ ਜਾ ਸਕੇ ਅਤੇ ਯੂਨੀਵਰਸਿਟੀ ਅਤੇ ਸਥਾਨਕ ਭਾਈਚਾਰੇ ਵਿਚਕਾਰ ਸਬੰਧ ਹੋਰ ਮਜ਼ਬੂਤ ਕੀਤੇ ਜਾ ਸਕਣ |