26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸੈਨਿਕ ਇੰਸਟੀਚਿਊਟ 'ਚ ਬੇਸਿਕ ਕੰਪਿਊਟਰ ਕੋਰਸ ਸ਼ੁਰੂ

Ad Position 21
No active advertisement
ਅਜੀਤ ਡੈਸਕ 04-03-2026
ਹੁਸ਼ਿਆਰਪੁਰ, 3 ਮਾਰਚ (ਹਰਪ੍ਰੀਤ ਕੌਰ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਕੈਂਪਸ ਵਿਖੇ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਦਿੰਦਿਆਂ ਇੰਸਟੀਚਿਊਟ ਦੇ ਡਾਇਰੈਕਟਰ ਲੈਫਟੀਨੈਂਟ (ਰਿਟਾ.) ਕਰਨਲ ਸਰਬਜੀਤ ਸਿੰਘ ਸੈਣੀ ਨੇ ਦੱਸਿਆ ਕਿ ਇਸ ਕੋਰਸ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ | ਇਸ ਵਿੱਚ 75 ਫੀਸਦੀ ਜ਼ਿਲ੍ਹੇ ਦੇ ਸਾਬਕਾ ਸੈਨਿਕ ਅਤੇ ਇਨ੍ਹਾਂ ਤੋਂ ਇਲਾਵਾ 25 ਫ਼ੀਸਦੀ ਬਾਕੀ ਰਾਖਵੀਆਂ ਸ਼੍ਰੇਣੀਆਂ (ਐੱਸ. ਸੀ./ਐੱਸ. ਟੀ./ਬੀ. ਸੀ.) ਅਤੇ ਹੋਰ ਗਰੀਬ ਪਰਿਵਾਰਾਂ ਦੇ ਵਿਦਿਆਰਥੀ ਵੀ ਦਾਖਲਾ ਲੈ ਸਕਦੇ ਹਨ | ਇੰਸਟੀਚਿਊਟ ਦੇ ਪਿ੍ੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਬੱਚਿਆਂ ਨੂੰ ਐਮ.ਐਸ. ਵਰਡ, ਐੱਮ.ਅੱੈਸ. ਐਕਸਲ, ਐੱਮ.ਐੱਸ. ਪਾਵਰਪੁਆਇੰਟ, ਪ੍ਰੋਗਰੈਮਿੰਗ ਇਨ ਜਾਵਾ, ਪ੍ਰੋਗਰੈਮਿੰਗ ਇਨ ਸੀ ਪਲੱਸ ਪਲੱਸ, ਐੱਚ. ਟੀ. ਐੱਮ. ਐੱਲ., ਪਿ੍ਟਿੰਗ, ਸਕੈਨਿੰਗ, ਈ-ਮੇਲਿੰਗ ਆਦਿ ਤੋਂ ਇਲਾਵਾ ਪੰਜਾਬੀ ਅਤੇ ਇੰਗਲਿਸ਼ ਟਾਈਪਿੰਗ ਵੀ ਸਿਖਾਈ ਜਾਵੇਗੀ | ਇੱਥੇ ਵਿਦਿਆਰਥੀਆਂ ਲਈ ਲਿਖਤੀ ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਕਲਾਸਾਂ 'ਤੇ ਖਾਸ ਧਿਆਨ ਦਿੱਤਾ ਜਾਂਦਾ ਹੈ | ਕੋਰਸ ਖਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਆਈ.ਐੱਸ.ਓ. ਤੋਂ ਪ੍ਰਮਾਣਿਤ ਸਰਟੀਫ਼ਿਕੇਟ ਵੀ ਦਿੱਤਾ ਜਾਂਦਾ ਹੈ, ਤਾਂ ਜੋ ਉਹ ਕਿਸੇ ਵੀ ਸਰਕਾਰੀ ਨੌਕਰੀ ਦੀ ਮੁੱਢਲੀ ਲੋੜ (120 ਘੰਟੇ ਦੀ ਪੜ੍ਹਾਈ) ਨੂੰ ਪੂਰਾ ਕਰਕੇ ਆਪਣੇ ਪੈਰ੍ਹਾਂ 'ਤੇ ਖੜ੍ਹੇ ਹੋ ਸਕਣ |
Ad Position 22
No active advertisement
ਪਿਛਲੀ ਖ਼ਬਰ ਕੌਮੀ ਵਿਗਿਆਨ ਦਿਵਸ 'ਤੇ ਵਿਦਿਆਰਥੀਆਂ ਵਲੋਂ ਸਾਇੰਸ ਸਿਟੀ ਦਾ ਦੌਰਾ ਅਗਲੀ ਖ਼ਬਰ ਰਿਆਤ ਬਾਹਰਾ ਯੂਨੀਵਰਸਿਟੀ ਨੇ ਜੱਲੋਵਾਲ ਸਕੂਲ 'ਚ ਵਰਕਸ਼ਾਪ ਲਗਾਈ
Ad Position 24