ਹੁਸ਼ਿਆਰਪੁਰ, 3 ਮਾਰਚ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਲਾਨੇ ਪਾਰਟੀ ਦੇ ਅਹੁਦੇਦਾਰਾਂ 'ਚ ਹਲਕਾ ਚੱਬੇਵਾਲ ਦੇ ਸੀਨੀਅਰ ਆਗੂ ਨਿਰਮਲ ਸਿੰਘ ਭੀਲੋਵਾਲ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ | ਆਪਣੀ ਨਿਯੁਕਤੀ 'ਤੇ ਉਨ੍ਹਾਂ ਸੁਖਬੀਰ ਸਿੰਘ ਬਾਦਲ, ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ, ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦੇ ਵਿਸਥਾਰ ਲਈ ਹਰੇਕ ਅਹੁਦੇਦਾਰ ਤੇ ਵਰਕਰ ਨੂੰ ਨਾਲ ਲੈ ਕੇ ਚੱਲਣਗੇ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ | ਨਿਰਮਲ ਸਿੰਘ ਭੀਲੋਵਾਲ ਦੀ ਨਿਯੁਕਤੀ 'ਤੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ, ਇਕਬਾਲ ਸਿੰਘ ਖੇੜਾ, ਸਤਨਾਮ ਸਿੰਘ ਬੰਟੀ ਚੱਗਰਾਂ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਮਾ: ਰਸ਼ਪਾਲ ਸਿੰਘ ਜਲਵੇੜਾ, ਹਰਸਿਮਰਨ ਸਿੰਘ ਹਰਜੀ ਬਾਜਵਾ, ਮਾ: ਹਰਭਜਨ ਸਿੰਘ, ਸੁਰਿੰਦਰਪਾਲ ਸਿੰਘ ਸੰਧੂ, ਅਮਨਦੀਪ ਸਿੰਘ ਸੋਨੀ, ਅਵਤਾਰ ਸਿੰਘ ਸੀਣਾ, ਪਰਮਦੀਪ ਸਿੰਘ ਪੰਡੋਰੀ, ਸਰਵਿੰਦਰ ਸਿੰਘ ਠੀਂਡਾ, ਹਰਜਾਪ ਸਿੰਘ ਮੱਖਣ, ਰਵਿੰਦਰ ਸਿੰਘ ਠੰਡਲ, ਰਾਜ ਸਿੰਘ ਬੱਡਲਾ, ਜਸਵੰਤ ਸਿੰਘ ਖਨੌੜਾ ਆਦਿ ਨੇ ਵੀ ਖੁਸ਼ੀ ਪ੍ਰਗਟ ਕੀਤੀ |
ਨਿਰਮਲ ਸਿੰਘ ਭੀਲੋਵਾਲ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਬਣੇ
ਅਜੀਤ ਡੈਸਕ
04-03-2026