ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਂਝਾ ਅਧਿਆਪਕ ਮੋਰਚਾ ਤੇ ਅਧਿਆਪਕ ਜਥੇਬੰਦੀਆਂ ਦੇ ਸੱਦੇ 'ਤੇ ਅਧਿਆਪਕਾਂ ਵਲੋਂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ/ਦਫ਼ਤਰਾਂ ਦੇ ਘਿਰਾਓ ਉਪਰੰਤ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਤਹਿਤ ਹੁਸ਼ਿਆਰਪੁਰ ਵਿਖੇ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ, ਪਰ ਉੱਥੇ ਮੰਗ ਪੱਤਰ ਪ੍ਰਾਪਤ ਕਰਨ ਲਈ ਸਰਕਾਰ ਦਾ ਕੋਈ ਨੁਮਾਇੰਦਾ ਨਹੀਂ ਸੀ, ਜਿਸ ਦੇ ਰੋਸ ਵਜੋਂ ਅਧਿਆਪਕਾਂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਂਕ 'ਚ ਚੱਕਾ ਜਾਮ ਕੀਤਾ, ਜਿਸ ਦੀ ਸੂਚਨਾ ਮਿਲਣ 'ਤੇ ਡਾ: ਰਵਜੋਤ ਸਿੰਘ ਨੇ ਮੰਗ ਪੱਤਰ ਪ੍ਰਾਪਤ ਕਰਨ ਲਈ ਆਪਣਾ ਨੁਮਾਇੰਦਾ ਭੇਜਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਆਗੂਆਂ ਪਿ੍ਤਪਾਲ ਸਿੰਘ ਚੌਟਾਲਾ, ਜਸਵੀਰ ਤਲਵਾੜਾ, ਸੁਖਦੇਵ ਡਾਨਸੀਵਾਲ, ਸੁਰਜੀਤ ਰਾਜਾ, ਜਸਵੀਰ ਸਿੰਘ, ਸਰਬਜੀਤ ਸਿੰਘ ਕੰਗ, ਪਿ੍ੰਸ ਗੜ੍ਹਦੀਵਾਲਾ, ਹਰਭਜਨ ਸਿੰਘ ਨੇ ਮੰਗ ਕੀਤੀ ਕਿ ਅਧਿਆਪਕਾਂ 'ਤੇ ਥੋਪੇ ਟੈੱਟ ਦੇ ਗੈਰ ਸੰਵਿਧਾਨਿਕ ਫ਼ੈਸਲੇ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ 'ਚ ਬਿੱਲ ਪਾਸ ਕੀਤਾ ਜਾਵੇ, ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਦਾਖ਼ਲ ਕੀਤੀ ਜਾਵੇ ਆਦਿ ਮੰਗਾਂ ਦਾ ਹੱਲ ਕੀਤਾ ਜਾਵੇ | ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਸੁਨੀਲ ਸ਼ਰਮਾ, ਸੰਜੀਵ ਧੂਤ,ਉਪਕਾਰ ਪੱਟੀ, ਵਿਕਾਸ ਸ਼ਰਮਾ, ਨਰਿੰਦਰ ਅਜਨੋਹਾ, ਜਰਨੈਲ ਸਿੰਘ ਸੀਕਰੀ, ਸੁਸ਼ੀਲ ਪਠਾਣੀਆਂ, ਬਲਜੀਤ ਸਿੰਘ, ਪਰਮਜੀਤ ਸਿੰਘ ਕਾਤਿਬ, ਸਚਿਨ ਕੁਮਾਰ, ਸਰਬਜੀਤ ਸਿੰਘ ਡੱਫਰ, ਰਾਜ ਕੁਮਾਰ, ਰਣਵੀਰ ਸਿੰਘ, ਵਰਿੰਦਰ ਕੌਰ, ਰਮਨਦੀਪ ਸੈਣੀ, ਪਰਮਜੀਤ ਕੌਰ, ਬਲਜੀਤ ਕੌਰ ਤੇ ਹੋਰ ਹਾਜ਼ਰ ਸਨ |
ਅਧਿਆਪਕਾਂ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਦਫ਼ਤਰ ਦਾ ਕੀਤਾ ਘਿਰਾਓ
ਅਜੀਤ ਡੈਸਕ
04-03-2026