ਹਾਜੀਪੁਰ, 3 ਮਾਰਚ (ਪੁਨੀਤ ਭਾਰਦਵਾਜ)-ਬਲਾਕ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਗੱਗੜ ਵਿਚ ਹੋਲੇ ਮਹੱਲੇ ਨੂੰ ਸਮਰਪਿਤ ਸ੍ਰੀ ਗੁਰਦੁਆਰਾ ਸਾਹਿਬ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਸਮਾਜ ਸੇਵੀ ਅੰਤਰ ਰਾਸ਼ਟਰੀ ਪਹਿਲਵਾਨ ਨਿਰਮਲ ਸਿੰਘ ਆਸਫ਼ਪੁਰ, ਕੁਲਦੀਪ ਸਿੰਘ ਸਮਾਜ ਸੇਵੀ ਹਾਜੀਪੁਰ, ਸਰੂਪ ਸਿੰਘ ਸਮਾਜ ਸੇਵੀ ਹਾਜੀਪੁਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ 'ਤੇ ਕੀਰਤਨੀ ਜਥੇ ਵਲੋਂ ਗੁਰੂ ਦੀ ਬਾਣੀ ਦਾ ਗੁਣਗਾਨ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਅੰਤਰਰਾਸ਼ਟਰੀ ਪਹਿਲਵਾਨ ਨਿਰਮਲ ਸਿੰਘ, ਕੁਲਦੀਪ ਸਿੰਘ, ਸਰੂਪ ਸਿੰਘ ਨੂੰ ਸਰੋਪੇ ਭੇਟ ਕੀਤੇ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚੇ ਤੇ ਗੁਰੂ ਦੀ ਬਾਣੀ ਨਾਲ ਜੁੜੇ |