26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਫਾਰਮਰ ਰਜਿਸਟਰੀ 'ਚ ਰਜਿਸਟਰ ਕਰਨਾ ਲਾਜ਼ਮੀ- ਡਾ. ਸੰਧੂ

Ad Position 21
No active advertisement
ਅਜੀਤ ਡੈਸਕ 04-03-2026
ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਦੇ ਸਮੂਹ ਕਿਸਾਨਾਂ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਫਾਰਮਰ ਰਜਿਸਟਰੀ ਵਿਚ ਰਜਿਸਟਰ ਕਰਨਾ ਲਾਜ਼ਮੀ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਪ੍ਰਕਿਰਿਆ ਦਾ ਮਕਸਦ ਕਿਸਾਨਾਂ ਦਾ ਡਾਟਾਬੇਸ ਤਿਆਰ ਕਰਨਾ ਹੈ, ਤਾਂ ਜੋ ਸਰਕਾਰੀ ਸਹਾਇਤਾ ਪਾਰਦਰਸ਼ੀ ਅਤੇ ਸਿੱਧੇ ਤੌਰ 'ਤੇ ਅਸਲ ਲਾਭਪਾਤਰੀ ਤੱਕ ਪਹੁੰਚ ਸਕੇ | ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਕੇਵਲ ਉਹੀ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਵਿੱਤੀ ਕਿਸ਼ਤਾਂ ਪ੍ਰਾਪਤ ਕਰਨਗੇ, ਜਿਨ੍ਹਾਂ ਨੇ ਰਜਿਸਟ੍ਰੇਸ਼ਨ ਪੂਰੀ ਕੀਤੀ ਹੋਵੇਗੀ | ਰਜਿਸਟਰੇਸ਼ਨ ਦੌਰਾਨ ਹਰ ਕਿਸਾਨ ਦੀ ਇੱਕ ਆਈ.ਡੀ ਤਿਆਰ ਕੀਤੀ ਜਾਵੇਗੀ ਜਿਸ ਨੂੰ ਪੀ.ਐਮ.ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਜ਼ਮੀਨ ਦਾ ਰਿਕਾਰਡ ਤਸਦੀਕ ਕਰਨਾ ਆਸਾਨ ਹੋਵੇਗਾ | ਇਸ ਸਬੰਧੀ ਕਿਸਾਨ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਜਾਂ ਸਬੰਧਿਤ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ | ਰਜਿਸਟਰੇਸ਼ਨ ਲਈ ਆਧਾਰ ਕਾਰਡ, ਜਮਾਂਬੰਦੀ ਨਾਲ ਲੈ ਕੇ ਆਉਣੀ ਲਾਜ਼ਮੀ ਹੈ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ 'ਚ 'ਆਰਟੀਫਿਸ਼ੀਅਲ ਇੰਟੈਲੀਜੈਂਸੀ ਮੌਕੇ ਤੇ ਨੈਤਿਕ ਚੁਣੌਤੀਆਂ' ਵਿਸ਼ੇ 'ਤੇ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਪਿੰਡ ਗੱਗੜ ਵਿਖੇ ਹੋਲੇ-ਮਹੱਲੇ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24