ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਪਾਵਨ ਤਿਉਹਾਰ ਹੋਲਾ ਮਹੱਲਾ ਦੇ ਮੌਕੇ 'ਤੇ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਦਿਲੋਂ ਵਧਾਈ ਅਤੇ ਮੁਬਾਰਕਾਂ ਦਿੱਤੀਆਂ ਹਨ | ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਵੀਰਤਾ, ਹੌਸਲਾ, ਕੁਰਬਾਨੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ | ਇਹ ਤਿਉਹਾਰ ਸਾਨੂੰ ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ 'ਤੇ ਚੱਲਣ ਅਤੇ ਸਮਾਜ ਵਿਚ ਇੱਕਜੁੱਟਤਾ, ਪਿਆਰ ਅਤੇ ਸਦਭਾਵਨਾ ਬਣਾਈ ਰੱਖਣ ਦੀ ਪ੍ਰੇਰਨਾ ਦਿੰਦਾ ਹੈ | ਕਰਮਜੀਤ ਕੌਰ ਨੇ ਕਿਹਾ ਕਿ ਇਹ ਇਤਿਹਾਸਕ ਤਿਉਹਾਰ ਸਾਨੂੰ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਦਾ ਹੈ ਅਤੇ ਸਮਾਜਿਕ ਇੱਕਜੁੱਟਤਾ ਨੂੰ ਮਜ਼ਬੂਤ ਕਰਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਇਸ ਮੌਕੇ 'ਤੇ ਆਪਸੀ ਵੈਰ-ਭਾਵ ਨੂੰ ਭੁੱਲ ਕੇ ਮਿਲ-ਜੁਲ ਕੇ ਤਿਉਹਾਰ ਮਨਾਉਣਾ ਚਾਹੀਦਾ ਹੈ ਅਤੇ ਸਮਾਜ ਵਿਚ ਸ਼ਾਂਤੀ, ਸਦਭਾਵਨਾ ਅਤੇ ਸਹਿਯੋਗ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ |