ਦਸੂਹਾ, 3 ਮਾਰਚ (ਕੌਸ਼ਲ)-ਦਸੂਹਾ ਹਲਕੇ ਦੇ ਪਿੰਡ ਭੂਸ਼ਾ ਵਿਚ ਇਕ ਮਹੱਤਵਪੂਰਨ ਸਮਾਗਮ ਦੌਰਾਨ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਨਵੇਂ ਸਾਊਾਡ ਸਿਸਟਮ ਦਾ ਉਦਘਾਟਨ ਕੀਤਾ ਗਿਆ | ਇਹ ਸਾਊਾਡ ਸਿਸਟਮ ਭਾਈ ਘਨਈਆ ਵੈੱਲਫੇਅਰ ਸੋਸਾਇਟੀ ਵਲੋਂ ਕਰੀਬ 6 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਗਿਆ ਹੈ | ਇਸ ਉਪਰਾਲੇ ਵਿਚ ਐਨ. ਆਰ. ਆਈ ਪਰਿਵਾਰਾਂ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ, ਜਿਨ੍ਹਾਂ ਦੇ ਸਹਿਯੋਗ ਨਾਲ ਪਿੰਡ ਵਿਚ ਆਧੁਨਿਕ ਸਹੂਲਤਾਂ ਨੂੰ ਮਜ਼ਬੂਤੀ ਮਿਲੀ ਹੈ | ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਘੁੰਮਣ ਨੇ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ | ਵਿਧਾਇਕ ਘੁੰਮਣ ਨੇ ਇਹ ਵੀ ਐਲਾਨ ਕੀਤਾ ਕਿ ਪਿੰਡ ਭੂਸ਼ਾ ਵਿਚ ਜਲਦ ਹੀ ਨਵਾਂ ਖੇਡ ਪਾਰਕ ਤਿਆਰ ਕੀਤਾ ਜਾਵੇਗਾ, ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਿਹਤਮੰਦ ਗਤੀਵਿਧੀਆਂ ਲਈ ਮੌਕੇ ਮਿਲਣਗੇ | ਇਸ ਮੌਕੇ ਸਰਪੰਚ ਜਸਕਰਨ ਸਿੰਘ ਨੇ ਵਿਧਾਇਕ ਘੁੰਮਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਪ੍ਰੋਜੈਕਟ ਵੀ ਲਏ ਜਾਣਗੇ | ਨੰਬਰਦਾਰ ਲਖਵਿੰਦਰ ਸਿੰਘ ਅਤੇ ਬਲੋਕ ਸਮਿਤੀ ਮੈਂਬਰ ਗੁਰਮੀਤ ਕੌਰ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਦੀ ਭਲਾਈ ਲਈ ਸਭ ਨੂੰ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ | ਸਮਾਗਮ ਦੌਰਾਨ ਦਲੀਪ ਸਿੰਘ, ਮੁਹਿੰਦਰ ਸਿੰਘ, ਮੇਹਰ ਸਿੰਘ, ਅਮਰੀਕ ਸਿੰਘ, ਜਸਵਿੰਦਰ ਸਿੰਘ, ਪਰਵਿੰਦਰ ਸਿੰਘ, ਲਖਵਿੰਦਰ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਭੁਪਿੰਦਰ ਸਿੰਘ, ਕੁਲਵੰਤ ਸਿੰਘ, ਰਨਜੀਤ ਸਿੰਘ, ਸਵਰਨਜੀਤ ਸਿੰਘ, ਮੈਂਬਰ ਪੰਚਾਇਤ ਰਾਮਚੰਦ, ਦਲਵਿੰਦਰ ਸਿੰਘ, ਮੰਗਤ ਸਿੰਘ, ਸਰਬਜੀਤ ਕੌਰ ਅਤੇ ਮਾਸਟਰ ਨਰੇਸ਼ ਕੁਮਾਰ ਸਮੇਤ ਕਈ ਪਿੰਡ ਵਾਸੀ ਹਾਜ਼ਰ ਸਨ | ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਵਿਧਾਇਕ ਘੁੰਮਣ ਅਤੇ ਸੋਸਾਇਟੀ ਦਾ ਧੰਨਵਾਦ ਕਰਦਿਆਂ ਆਸ ਜਤਾਈ ਕਿ ਆਉਣ ਵਾਲੇ ਸਮੇਂ ਵਿਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜ ਜਾਰੀ ਰਹਿਣਗੇ |