28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਐੱਨ. ਪੀ. ਐੱਸ. ਕਰਮਚਾਰੀ 8 ਨੂੰ ਕਰਨਗੇ ਚੰਡੀਗੜ੍ਹ ਕੂਚ

Ad Position 21
No active advertisement
ਅਜੀਤ ਡੈਸਕ 04-03-2026
ਮੁਕੇਰੀਆਂ, 3 ਮਾਰਚ (ਰਾਮਗੜ੍ਹੀਆ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੁਆਰਾ ਲਗਾਤਾਰ ਪਿਛਲੇ ਚਾਰ ਸਾਲਾਂ ਤੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਤੇ ਹੋਰ ਮੁਲਾਜ਼ਮ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਤੋਂ ਖ਼ਫ਼ਾ ਕਰਮਚਾਰੀ ਵਰਗ ਹੁਣ ਚੋਣ ਵਰ੍ਹਾ ਹੋਣ ਕਾਰਨ ਸਰਕਾਰ ਨਾਲ ਆਰ-ਪਾਰ ਦੇ ਸੰਘਰਸ਼ ਦੇ ਰੋਂਅ ਵਿਚ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੂਬਾ ਕਨਵੀਨਰ ਜਸਵੀਰ ਤਲਵਾੜਾ, ਪ੍ਰਧਾਨ ਰਜਤ ਮਹਾਜਨ ਤੇ ਜਨਰਲ ਸਕੱਤਰ ਸਤੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਚੋਣ ਵਾਅਦਿਆਂ ਵਿੱਚੋਂ ਇਕ ਵਾਅਦਾ ਵੀ ਪੂਰਾ ਨਹੀਂ ਕੀਤਾ, ਜਿਸ ਕਾਰਨ ਐੱਨ. ਪੀ. ਅੱੈਸ. ਮੁਲਾਜ਼ਮਾਂ ਵਿਚ ਭਾਰੀ ਰੋਸ ਹੈ | ਹੁਣ ਜਦੋਂ ਸਰਕਾਰ ਆਪਣੀ ਪਾਰੀ ਦਾ ਅੰਤਿਮ ਬਜਟ ਪੇਸ਼ ਕਰਨ ਜਾ ਰਹੀ ਹੈ ਤਾਂ ਕਰਮਚਾਰੀ ਵੀ ਸਰਕਾਰ ਨੂੰ ਚੇਤਾ ਕਰਵਾਉਣਗੇ ਕਿ ਅੱਜ ਤੋਂ ਚਾਰ ਸਾਲ ਪਹਿਲਾਂ 'ਆਪ' ਸਰਕਾਰ ਨੇ ਹਿਮਾਚਲ ਅਤੇ ਗੁਜਰਾਤ ਦੇ ਵੋਟਰਾਂ ਨੂੰ ਭਰਮਾਉਣ ਲਈ ਇਕ ਪੁਰਾਣੀ ਪੈਨਸ਼ਨ ਬਹਾਲੀ ਦਾ ਝੂਠਾ ਨੋਟੀਫਿਕੇਸ਼ਨ ਜਾਰੀ ਕੀਤਾ ਜਿਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਲਾਗੂ ਨਹੀਂ ਕਰ ਸਕੀ, ਇਸ ਲਈ 8 ਮਾਰਚ ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਬਲਾਕ ਪੱਧਰੀ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ | ਆਗੂਆਂ ਨੇ ਕਿਹਾ ਇਹ ਮਹਾਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ | ਇਸ ਮੌਕੇ ਵਰਿੰਦਰ ਵਿੱਕੀ, ਰਿਸ਼ਵ ਦੇਵ, ਪਰਮਜੀਤ ਸਿੰਘ, ਬਲਵਿੰਦਰ ਟਾਕ, ਬਿ੍ਜ ਮੋਹਨ, ਮਨਜੀਤ ਸਿੰਘ, ਸਤ ਪ੍ਰਕਾਸ਼, ਰਾਜਦੀਪ ਸਿੰਘ ਨੌਸ਼ਹਿਰਾ, ਪਰਸ ਰਾਮ, ਰਮੇਸ਼ ਕੁਮਾਰ, ਨੀਲ ਕਮਲ, ਰਮਾਕਾਂਤ, ਤਰਸੇਮ ਲਾਲ, ਗੁਰਪਾਲ ਸਿੰਘ, ਸੁਰੇਸ਼ ਲੋਹਗੜ੍ਹ, ਸਤਪਾਲ ਡੀ ਪੀ, ਸੁਰਿੰਦਰ ਸਿੰਘ, ਜਸਵੀਰ ਬਾਜਾਚੱਕ, ਸੰਦੀਪ ਕੌਸ਼ਲ, ਅਨਿਲ ਭੰਗਾਲਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਟਾਂਡਾ ਵਿਖੇ ਕੌਂਸਲਰਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਭਡਿਆਰਾਂ ਵਿਖੇ 41 ਲੱਖ ਦੀ ਲਾਗਤ ਨਾਲ ਪਾਈ ਜਾਵੇਗੀ ਪਾਈਪ ਲਾਈਨ- ਐਡ. ਘੁੰਮਣ
Ad Position 24