28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮਾਤਾ ਚਰਨ ਕੌਰ ਨਮਿਤ ਅੰਤਿਮ ਅਰਦਾਸ ਕੱਲ੍ਹ

Ad Position 21
No active advertisement
ਅਜੀਤ ਡੈਸਕ 04-03-2026
ਗੜ੍ਹਸ਼ੰਕਰ, ਸਮੁੰਦੜਾ, 3 ਮਾਰਚ (ਧਾਲੀਵਾਲ/ਤੀਰਥ ਸਿੰਘ ਰੱਕੜ)-ਢਾਡੀ ਦਲਜੀਤ ਸਿੰਘ ਮੋਰਾਂਵਾਲੀ ਦੇ ਮਾਤਾ ਬੀਬੀ ਚਰਨ ਕੌਰ ਸੁਪਤਨੀ ਜੋਗਿੰਦਰ ਸਿੰਘ ਬੀਤੇ ਦਿਨੀਂ ਆਪਣੀ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਮਾਤਾ ਚਰਨ ਕੌਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਗੁਰੂ ਹਰਗੋਬਿੰਦ ਢਾਡੀ ਸਭਾ ਪੰਜਾਬ ਦੇ ਐਕਟਿੰਗ ਪ੍ਰਧਾਨ ਢਾਡੀ ਕਸ਼ਮੀਰ ਸਿੰਘ ਕਾਦਰ ਤੇ ਸਮੂਹ ਮੈਂਬਰਾਂ ਵਲੋਂ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ | ਢਾਡੀ ਕਾਦਰ ਨੇ ਦੱਸਿਆ ਕਿ ਮਾਤਾ ਚਰਨ ਕੌਰ ਨਮਿਤ ਅੰਤਿਮ ਅਰਦਾਸ 5 ਮਾਰਚ ਨੂੰ ਗੁਰਦੁਆਰਾ ਸਾਹਿਬ ਬੜ੍ਹਾ ਦਰਵਾਜਾ ਪਿੰਡ ਮੋਰਾਂਵਾਲੀ ਵਿਖੇ ਹੋਵੇਗੀ | ਉਨ੍ਹਾਂ ਦੱਸਿਆ ਕਿ ਢਾਡੀ ਦਲਜੀਤ ਸਿੰਘ ਮੋਰਾਂਵਾਲੀ ਇਸ ਸਮੇਂ ਸਿੱਖੀ ਦੇ ਪ੍ਰਚਾਰ ਲਈ ਇੰਗਲੈਂਡ ਦੀ ਧਰਤੀ 'ਤੇ ਗਏ ਹੋਏ ਹਨ |
Ad Position 22
No active advertisement
ਪਿਛਲੀ ਖ਼ਬਰ ਰਸਤਾ ਬੰਦ ਕੀਤੇ ਜਾਣ ਨੂੰ ਲੈ ਕੇ ਲਗਾਇਆ ਧਰਨਾ ਖ਼ਤਮ, ਵਿਜੇ ਸਾਂਪਲਾ ਦੇ ਯਤਨਾਂ ਨਾਲ ਅੰਡਰ ਪਾਸ ਨੂੰ ਮਿਲੀ ਮਨਜ਼ੂਰੀ ਅਗਲੀ ਖ਼ਬਰ ਨਗਰ ਕੌਂਸਲ ਟਾਂਡਾ ਵਿਖੇ ਕੌਂਸਲਰਾਂ ਦੀ ਮੀਟਿੰਗ ਹੋਈ
Ad Position 24