29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸਿਹਤ ਵਿਭਾਗ ਨੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 04-03-2026
ਪੱਸੀ ਕੰਢੀ, 3 ਮਾਰਚ (ਜਗਤਾਰ ਸਿੰਘ ਰਾਜਪਾਲਮਾ)-ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਐੱਸ. ਐੱਮ. ਓ. ਡਾਕਟਰ ਰੋਹਿਤ ਬਰੂਟਾ ਅਤੇ ਨੋਡਲ ਅਫ਼ਸਰ ਡਾਕਟਰ ਸੰਦੀਪ ਕੌਰ ਮੁੱਢਲਾ ਸਿਹਤ ਕੇਂਦਰ ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਪਿੰਡ ਸੰਸਾਰਪੁਰ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ਬੇਟੀ ਬਚਾਓ, ਬੇਟੀ ਪੜਾਓ ਸਬੰਧੀ ਜਾਗਰੂਕਤਾ ਕੈਂਪ ਲਗਾਉਣ ਦਾ ਮੁੱਖ ਉਪਦੇਸ਼ ਲਿੰਗ ਅਨੁਪਾਤ ਵਿਚ ਸੁਧਾਰ, ਕੰਨਿਆ ਭਰੂਣ ਹੱਤਿਆ ਦੀ ਰੋਕਥਾਮ ਅਤੇ ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਲਗਾਤਾਰ ਘੱਟ ਰਿਹਾ ਲਿੰਗ ਅਨੁਪਾਤ ਚਿੰਤਾ ਦਾ ਵਿਸ਼ਾ ਹੈ | ਬੇਟੀ ਬਚਾਓ, ਬੇਟੀ ਪੜਾਓ ਅਭਿਆਨ ਦਾ ਮੂਲ ਮਕਸਦ ਬੇਟੀਆਂ ਨੂੰ ਬਚਾਉਣਾ, ਪੜ੍ਹਾਉਣਾ ਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ | ਇਨਸਾਨ ਨੂੰ ਆਪਣੀ ਮਾਨਸਿਕ ਸੋਚ ਬਦਲਣੀ ਹੋਵੇਗੀ | ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਸਮਝਣਾ ਚਾਹੀਦਾ ਹੈ ਅਤੇ ਉਨ੍ਹਾਂ ਦਾ ਸਹੀ ਤਰੀਕੇ ਨਾਲ ਪਾਲਣ ਪੋਸ਼ਣ ਕਰਨਾ ਚਾਹੀਦਾ ਹੈ | ਸੀ. ਐੱਚ .ਓ. ਹਰਕੀਰਤ ਸਿੰਘ ਨੇ ਦੱਸਿਆ ਕਿ ਲੜਕੀਆਂ ਆਪਣੀ ਮਿਹਨਤ ਦੇ ਨਾਲ ਉੱਚ ਅਹੁਦਿਆਂ ਤੇ ਸੇਵਾਵਾਂ ਨਿਭਾ ਰਹੀਆਂ ਹਨ, ਡਾਕਟਰ ਅਤੇ ਪਾਇਲਟ ਤੱਕ ਬਣ ਰਹੀਆਂ ਹਨ ਅਤੇ ਕੁੱਝ ਲੜਕੀਆਂ ਵਿਗਿਆਨਿਕ ਬਣ ਕੇ ਚੰਦ ਤੱਕ ਪਹੁੰਚ ਚੁੱਕੀਆਂ ਹਨ | ਲੜਕੀਆਂ ਖੇਡਾਂ ਦੇ ਖੇਤਰ ਵਿਚ ਵੀ ਮੱਲ੍ਹਾਂ ਮਾਰ ਰਹੀਆਂ ਹਨ | ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਸੋਚ 'ਚ ਤਬਦੀਲੀ ਕਰਨ ਦੀ ਲੋੜ ਹੈ | ਇਸ ਮੌਕੇ ਰਾਜੀਵ ਰੋਮੀ, ਏ.ਐੱਨ.ਐੱਮ. ਕਮਲੇਸ਼ ਦੇਵੀ, ਸਰਪੰਚ ਸ਼ਾਰਦਾ ਦੇਵੀ, ਪਰਮਜੀਤ ਸਿੰਘ, ਹਰਭਜਨ ਸਿੰਘ, ਨਿਰਮਲਾ ਦੇਵੀ, ਅਨੀਤਾ ਦੇਵੀ ਤੇ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਰ. ਆਰ. ਐੱਮ. ਆਰਟੀਜ਼ਮ ਸਕੂਲ 'ਚ ਹੋਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਅੱਗ ਲੱਗਣ ਨਾਲ ਲੱਕੜ ਦਾ ਖੋਖਾ ਹੋਇਆ ਸੜ ਕੇ ਸੁਆਹ
Ad Position 24