07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਅੱਡਾ ਬਾਗਪੁਰ-ਸਤੌਰ 'ਚ ਹੋਲੇ-ਮਹੱਲੇ ਮੌਕੇ ਸੰਗਤਾਂ ਲਈ ਲੰਗਰ ਲਗਾਏ

Ad Position 21
No active advertisement
ਅਜੀਤ ਡੈਸਕ 06-03-2026
ਹੁਸ਼ਿਆਰਪੁਰ, 5 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗੁਰਦੁਆਰਾ ਸਿੰਘ ਸਭਾ ਅਤੇ ਨੌਜਵਾਨ ਸਭਾ ਬਾਗਪੁਰ ਵਲੋਂ ਹੋਲੇ ਮਹੱਲੇ 'ਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਆਉਣ ਤੇ ਜਾਣ ਵਾਲੀਆਂ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ 4 ਰੋਜ਼ਾ ਲੰਗਰ ਅੱਡਾ ਬਾਗਪੁਰ-ਸਤੌਰ ਵਿਖੇ ਲਗਾਏ ਗਏ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਮੁੱਖ ਸਿੰਘ ਕੌਂਸਲ ਤੇ ਸਾਬਕਾ ਸਰਪੰਚ ਗੁਰਮੀਤ ਸਿੰਘ ਬਾਗਪੁਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਲੋਂ ਹੋਲੇ ਮਹੱਲੇ ਮੌਕੇ ਹਰ ਸਾਲ ਦੀ ਤਰ੍ਹਾਂ 4 ਦਿਨਾਂ ਲੰਗਰ ਲਗਾਏ ਗਏ, ਜਿਸ 'ਚ ਵੱਖ-ਵੱਖ ਪਕਵਾਨ ਤਿਆਰ ਕੀਤੇ ਗਏ ਅਤੇ 24 ਘੰਟੇ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਨੌਜਵਾਨ ਸਭਾ ਬਾਗਪੁਰ ਵਲੋਂ ਲਗਾਤਾਰ ਰਸ ਦਾ ਲੰਗਰ ਲਗਾਇਆ ਗਿਆ | ਇਸ ਤੋਂ ਇਲਾਵਾ ਸੰਗਤਾਂ ਨੂੰ ਬੂਟਿਆਂ ਦਾ ਪ੍ਰਸਾਦ ਵੀ ਵੰਡਿਆ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ | ਇਸ ਮੌਕੇ ਕੈਪ: ਪਿਆਰਾ ਸਿੰਘ, ਤਰਸੇਮ ਸਿੰਘ, ਜਸਵੀਰ ਸਿੰਘ, ਗੁਰਮੀਤ ਸਿੰਘ, ਗੁਰਵਿੰਦਰ ਸਿੰਘ, ਹਰਵਿੰਦਰ ਸਿੰਘ, ਰਮਨਦੀਪ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ, ਮਨੀਸ਼ ਸੈਣੀ, ਬਿੰਦਰ ਸਿੰਘ, ਕਮਲਪ੍ਰੀਤ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਜਸਪ੍ਰੀਤ ਸਿੰਘ, ਤਰਨਪ੍ਰੀਤ ਸਿੰਘ, ਸਰੈਣ ਸਿੰਘ, ਸੰਸਾਰ ਸਿੰਘ, ਧਰਮ ਸਿੰਘ, ਜਸਕਿਰਨ ਸੈਣੀ, ਪ੍ਰਭਜੋਤ ਕੌਰ, ਕੁਲਜੀਤ ਕੌਰ, ਕੁਲਦੀਪ ਕੌਰ, ਗੁਰਜੀਤ ਕੌਰ, ਹਰਵਿੰਦਰ ਕੌਰ, ਹਰਜਿੰਦਰ ਕੌਰ, ਕਮਲਜੀਤ ਕੌਰ, ਕਰਨਵੀਰ ਸਿੰਘ, ਅਮਨਦੀਪ ਸਿੰਘ, ਜਸਕਰਨ ਸਿੰਘ, ਹਰਕਮਲ ਸਿੰਘ, ਰਮਨਦੀਪ ਸਿੰਘ ਸ਼ੈਰੀ ਆਦਿ ਸਮੇਤ ਵੱਡੀ ਗਿਣਤੀ 'ਚ ਸੇਵਾਦਾਰਾਂ ਵਲੋਂ ਲੰਗਰਾਂ 'ਚ ਸੇਵਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਮੈਡੀਕਲ ਕਾਲਜ ਤੇ ਅਤਿ-ਆਧੁਨਿਕ ਹਸਪਤਾਲ ਦਾ ਨਿਰਮਾਣ ਕਾਰਜ ਹੋਵੇਗਾ ਸ਼ੁਰੂ- ਜਿੰਪਾ ਅਗਲੀ ਖ਼ਬਰ ਗੁਰੂ ਨਾਨਕ ਦੇਵ ਮੁਫ਼ਤ ਡਾਇਲੈਸਿਸ ਸੈਂਟਰ ਵਿਖੇ 'ਸਰਬੱਤ ਦੇ ਭਲੇ' ਦੀ ਅਰਦਾਸ ਸਮਾਗਮ
Ad Position 24