07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੁਖਵਿੰਦਰਜੀਤ ਝਾਵਰ ਬਣੇ ਬਲਾਕ ਸੰਮਤੀ ਟਾਂਡਾ ਦੇ ਚੇਅਰਮੈਨ

Ad Position 21
No active advertisement
ਅਜੀਤ ਡੈਸਕ 06-03-2026
ਟਾਂਡਾ ਉੜਮੁੜ 5 ਮਾਰਚ (ਦੀਪਕ ਬਹਿਲ)-ਹਲਕਾ ਉੜਮੁੜ ਦੇ ਬਲਾਕ ਟਾਂਡਾ ਅਧੀਨ ਪੈਂਦੇ ਝਾਂਵਾ ਜ਼ੋਨ ਤੋਂ ਪੰਚਾਇਤ ਸੰਮਤੀ ਮੈਂਬਰ ਬਣੇ ਸੁਖਵਿੰਦਰਜੀਤ ਸਿੰਘ ਝਾਵਰ ਨੂੰ ਵੀਰਵਾਰ ਸਰਬਸੰਮਤੀ ਨਾਲ ਪੰਚਾਇਤ ਸੰਮਤੀ ਟਾਂਡਾ ਦਾ ਚੇਅਰਮੈਨ ਚੁਣਿਆ ਗਿਆ | ਇਸ ਮੌਕੇ ਬੀ.ਡੀ.ਪੀ.ਓ. ਦਫ਼ਤਰ ਟਾਂਡਾ ਵਿਖੇ ਐੱਸ.ਡੀ.ਐੱਮ. ਟਾਂਡਾ ਲਵਪ੍ਰੀਤ ਸਿੰਘ ਅÏਲਖ ਦੀ ਅਗਵਾਈ ਵਿਚ ਇੱਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ | ਇਸ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ 15 ਪੰਚਾਇਤ ਸੰਮਤੀ ਮੈਂਬਰਾਂ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਪੰਜ ਪੰਚਾਇਤ ਸੰਮਤੀ ਮੈਂਬਰ ਵੀ ਸ਼ਾਮਲ ਹੋਏ | ਇਸ ਮੌਕੇ ਐੱਸ.ਡੀ.ਐੱਮ. ਲਵਪ੍ਰੀਤ ਸਿੰਘ ਅÏਲਖ ਦੀ ਅਗਵਾਈ ਵਿਚ ਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਹੋਈ ਚੋਣ ਪ੍ਰਕਿਰਿਆ ਦੌਰਾਨ ਸੰਮਤੀ ਜ਼ੋਨ ਜਾਜਾ ਮੈਂਬਰ ਕਮਲਜੀਤ ਨੇ ਸੁਖਵਿੰਦਰ ਜੀਤ ਸਿੰਘ ਝਾਵਰ ਦਾ ਨਾਮ ਪੇਸ਼ ਕੀਤਾ ਅਤੇ ਮੋਹਾ ਜ਼ੋਨ ਤੋਂ ਮੈਂਬਰ ਗਗਨਦੀਪ ਸਿੰਘ ਨੇ ਇਸ ਤੇ ਆਪਣੀ ਸਹਿਮਤੀ ਜਤਾਈ ਜਿਸ ਤੋਂ ਬਾਅਦ ਬਾਕੀ ਮੈਂਬਰਾਂ ਨੇ ਸਰਬਸੰਮਤੀ ਨਾਲ ਸੁਖਵਿੰਦਰਜੀਤ ਸਿੰਘ ਝਾਵਰ ਨੂੰ ਬਲਾਕ ਸੰਮਤੀ ਟਾਂਡਾ ਦੇ ਚੇਅਰਮੈਨ ਚੁਣਿਆ ਗਿਆ ਜਦਕਿ ਵਾਈਸ ਚੇਅਰਪਰਸਨ ਦੇ ਨਾਮ ਲਈ, ਹਰਸੀ ਪਿੰਡ ਜ਼ੋਨ ਤੋਂ ਮੈਂਬਰ ਲਵਦੀਪ ਸਿੰਘ ਨੇ ਦੁੱਗਲ ਦਵਾਖਾਰੀ ਜ਼ੋਨ ਮੈਂਬਰ ਬਲਜੀਤ ਕੌਰ ਦਾ ਨਾਮ ਤਜਵੀਜ਼ ਕੀਤਾ, ਜਿਸ ਤੇ ਲੋਧੀ ਚੱਕ ਜ਼ੋਨ ਤੋਂ ਮੈਂਬਰ ਨੀਲਮ ਬਾਲਾ ਨੇ ਆਪਣੀ ਸਹਿਮਤੀ ਜਤਾਈ ਅਤੇ ਬਾਕੀ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਬਲਜੀਤ ਕੌਰ ਨੂੰ ਵਾਈਸ ਚੇਅਰਪਰਸਨ ਵਜੋਂ ਚੁਣਿਆ | ਇਸ ਮੌਕੇ ਬੀ.ਡੀ.ਪੀ.ਓ. ਟਾਂਡਾ ਰਾਜੀਵ ਕੁਮਾਰ ਵੀ ਹਾਜ਼ਰ ਸਨ | ਇਸ ਮੌਕੇ ਚੇਅਰਮੈਨ ਚੁਣੇ ਜਾਣ ਤੋਂ ਬਾਅਦ ਵਿਧਾਇਕ ਰਾਜਾ ਗਿੱਲ ਨੇ ਸੁਖਵਿੰਦਰ ਸਿੰਘ ਝਾਵਰ ਨੂੰ ਵਧਾਈ ਦਿੰਦੇ ਹੋਏ ਸਨਮਾਨਿਤ ਕੀਤਾ | ਇਸ ਮੌਕੇ ਜਸਵੰਤ ਸਿੰਘ ਬਿੱਟੂ, ਕੇਸ਼ਵ ਸੈਣੀ, ਹਰੀ, ਮਨਵੀਰ ਸਿੰਘ ਝਾਵਰ, ਅਮਰਜੀਤ ਸਿੰਘ, ਗੁਰਮੁਖ ਸਿੰਘ, ਜਸਪਾਲ ਸਿੰਘ ਪਾਲੀ, ਗੁਰਦੀਪ ਸਿੰਘ ਹੈਪੀ, ਵਰਿੰਦਰ ਸਿੰਘ, ਲਖਵਿੰਦਰ ਸਿੰਘ, ਹਰਜਿੰਦਰ ਕੌਰ, ਰਿੰਕ ਤੇਜੀ, ਪਵਨਦੀਪ, ਕਸ਼ਵਿੰਦਰ, ਜਸਵੰਤ ਸਿੰਘ, ਜਸਵੰਤ ਸਿੰਘ, ਕਮਲਜੀਤ ਕੌਰ ਤੇ ਗਗਨਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀ. ਐੱਚ. ਸੀ. ਬੁੱਢਾਬੜ ਵਿਖੇ ਐੱਚ. ਪੀ. ਵੀ. ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ
Ad Position 24