07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਲੋੜਵੰਦ ਮਰੀਜ਼ ਵਿਸ਼ਾਲ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ- ਬਲਦੀਪ ਗਿੱਲ

Ad Position 21
No active advertisement
ਹਰਗੁਰਚੇਤ ਸਿੰਘ ਗਿੱਲ, ਬਲਦੀਪ ਸਿੰਘ ਗਿੱਲ ਕੈਨੇਡਾ <br/> 06-03-2026
ਗੜ੍ਹਸ਼ੰਕਰ, 5 ਮਾਰਚ (ਧਾਲੀਵਾਲ)-ਅਕਾਲਗੜ੍ਹ ਵਾਸੀ ਗਿੱਲ ਭਰਾਵਾਂ ਹਰਗੁਰਚੇਤ ਸਿੰਘ ਗਿੱਲ ਤੇ ਬਲਦੀਪ ਸਿੰਘ ਗਿੱਲ ਕੈਨੇਡਾ ਵਲੋਂ ਆਪਣੇ ਪਿਤਾ ਸਵਰਗੀ ਮਹਿੰਦਰ ਸਿੰਘ ਗਿੱਲ ਦੀ ਯਾਦ 'ਚ ਪੰਥ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ 21ਵਾਂ ਮੁਫ਼ਤ ਵਿਸ਼ਾਲ ਮੈਡੀਕਲ ਕੈਂਪ 8 ਮਾਰਚ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਬਲਦੀਪ ਸਿੰਘ ਗਿੱਲ ਕੈਨੇਡਾ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅਕਾਲਗੜ੍ਹ ਵਿਖੇ ਲਗਾਏ ਜਾਣ ਵਾਲੇ ਇਸ ਕੈਂਪ ਵਿਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਅ ੱਖਾਂ ਦੀਆਂ ਬਿਮਾਰੀਆਂ ਤੇ ਹੋਰ ਬਿਮਾਰੀਆਂ ਦੀ ਜਾਂਚ ਕੀਤੀ ਜਾਵੇਗੀ | ਅ ਖਾਂ ਦੇ ਆਪ੍ਰੇਸ਼ਨ, ਲੈਂਜ਼, ਐਨਕਾਂ ਆਦਿ ਦਾ ਸਾਰਾ ਇਲਾਜ਼ ਮੁਫ਼ਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕੈਂਪ ਵਿਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਵੱਖ-ਵੱਖ ਰੋਗਾਂ ਅਤੇ ਔਰਤ ਰੋਗਾਂ ਦੀ ਜਾਂਚ ਕੀਤੀ ਜਾਵੇਗੀ ਤੇ ਕੈਂਪ ਦੌਰਾਨ ਐਕਸ-ਰੇ, ਈ.ਸੀ.ਜੀ., ਲੈਬ ਟੈੱਸਟ ਆਦਿ ਸੇਵਾਵਾਂ ਵੀ ਉਪਲਬਧ ਹੋਣਗੀਆਂ | ਇਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮੁਫ਼ਤ ਦਵਾਈਆਂ ਤੋਂ ਇਲਾਵਾ ਹੋਰ ਬਿਮਾਰੀਆਂ ਦੇ ਲੋੜਵੰਦ ਮਰੀਜ਼ਾਂ ਦੀ ਇਲਾਜ ਲਈ ਸਹਾਇਤਾ ਕੀਤੀ ਜਾਵੇਗੀ | ਕੈਂਪ ਵਿਚ ਆਉਣ ਵਾਲੇ ਮਰੀਜ਼ਾਂ ਲਈ ਅਜੀਤ ਮਾਰਕੀਟ ਸ੍ਰੀ ਅਨੰਦਪੁਰ ਸਾਹਿਬ ਚੌਂਕ ਗੜ੍ਹਸ਼ੰਕਰ ਅਤੇ ਅੱਡਾ ਗੋਲੀਆਂ ਤੋਂ ਵਾਹਨਾਂ ਦਾ ਪ੍ਰਬੰਧ ਕੀਤਾ ਜਾਵੇਗਾ | ਬਲਦੀਪ ਸਿੰਘ ਗਿੱਲ ਨੇ ਇਲਾਕੇ ਭਰ ਦੇ ਲੋੜਵੰਦ ਮਰੀਜ਼ਾਂ ਨੂੰ ਕੈਂਪ ਵਿਚ ਪਹੁੰਚਕੇ ਕੈਂਪ ਦੀ ਸੁਵਿਧਾ ਦਾ ਲਾਭ ਉਠਾਉਣ ਦੀ ਅਪੀਲ ਕੀਤੀ | ਉਨ੍ਹਾਂ ਇਲਾਕੇ ਦੀਆਂ ਸਮਾਜ ਸੇਵੀ ਜਥੇਬੰਦੀਆਂ, ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਲੋੜਵੰਦ ਮਰੀਜ਼ਾਂ ਨੂੰ ਕੈਂਪ ਲਈ ਜਾਗਰੂਕ ਕਰਦਿਆਂ ਕੈਂਪ ਵਿਚ ਪਹੁੰਚਣ ਲਈ ਪ੍ਰੇਰਿਤ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਘੁੰਮਣ ਦਾ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਵਲੋਂ ਸਨਮਾਨ ਅਗਲੀ ਖ਼ਬਰ ਮੁਫ਼ਤ ਡਾਕਟਰੀ ਜਾਂਚ ਅਤੇ ਅੱਖਾਂ ਦਾ ਕੈਂਪ 8 ਨੂੰ
Ad Position 24