ਦਸੂਹਾ, 5 ਮਾਰਚ (ਭੁੱਲਰ)-ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਵਲੋਂ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਦੇ ਪ੍ਰਧਾਨ ਕਮਲਦੀਪ ਸਿੰਘ ਵਿਰਦੀ ਅਤੇ ਮਹਿੰਦਰ ਸਿੰਘ ਵਿਰਦੀ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਦੱਸਿਆ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਪਵਿੱਤਰ ਤਿਉਹਾਰ ਮੌਕੇ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਲਗਾਏ ਜਾਂਦੇ 52ਵੇਂ ਲੰਗਰ ਦੀ ਸਮਾਪਤੀ ਮੌਕੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਧਾਇਕ ਘੁੰਮਣ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਇਸ 6 ਰੋਜ਼ਾ ਲੰਗਰ ਵਿਚ ਯੋਗ ਦੇਣ ਵਾਲੀਆਂ ਇਲਾਕੇ ਭਰ ਦੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਅੱਗੋਂ ਵੀ ਇਸ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਕੇ. ਪੀ. ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਦਸੂਹਾ, ਮੋਹਨ ਸਿੰਘ ਵਿਰਦੀ, ਬੀਬੀ ਸਤਨਾਮ ਕੌਰ ਵਿਰਦੀ, ਮਨਦੀਪ ਕੌਰ, ਇਸਪ੍ਰੀਤ ਸਿੰਘ, ਕਿਮਪ੍ਰੀਤ ਕੌਰ, ਨਵਜੀਤ ਸਿੰਘ, ਧਨਵੀਰ ਸਿੰਘ, ਗੁਰਜੀਤ ਸਿੰਘ, ਪ੍ਰਦੀਪ ਸਿੰਘ ਢਿੱਲੋਂ, ਸਿਮਰਜੀਤ ਸਿੰਘ, ਮਨਜੀਤ ਸਿੰਘ, ਕੌਂਸਲਰ ਅਮਰਪ੍ਰੀਤ ਸਿੰਘ ਸੋਨੰੂ ਖ਼ਾਲਸਾ ਮੀਤ ਪ੍ਰਧਾਨ ਨਗਰ ਕੌਂਸਲ ਦਸੂਹਾ, ਗਗਨ ਚੀਮਾ, ਗੁਰਪਾਲ ਸਿੰਘ ਪਾਲਾ, ਮਨਜੀਤ ਸਿੰਘ, ਤਰਸੇਮ ਸਿੰਘ, ਜਸਬੀਰ ਸਿੰਘ, ਰਵਿੰਦਰ ਸਿੰਘ ਵਿਰਦੀ, ਗੁਰਨਾਮ ਸਿੰਘ, ਮਹਿੰਦਰ ਸਿੰਘ ਪੰਡੋਰੀ, ਸਤਨਾਮ ਸਿੰਘ, ਕੈਪਟਨ ਮਹਿੰਦਰ ਸਿੰਘ, ਹਰਭਜਨ ਸਿੰਘ, ਮੰਗਲ ਸਿੰਘ, ਸੁਰਿੰਦਰ ਸ਼ਿੰਦਾ ਤੋ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |