ਦਸੂਹਾ, 5 ਮਾਰਚ (ਭੁੱਲਰ)-ਕੇ. ਐੱਮ. ਐੱਸ ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ ਕਾਲੋਨੀ ਦਸੂਹਾ ਵਲੋਂ 3 ਦਿਨਾਂ 12ਵੀਂ ਸਲਾਨਾ ਸਪੋਰਟਸ ਮੀਟ 2026 ਦਾ ਆਯੋਜਨ ਕੁਮਾਰ ਸਪੋਰਟਸ ਕੰਪਲੈਕਸ ਵਿਖੇ ਕਰਵਾਇਆ ਗਿਆ | ਇਸ ਦਾ ਉਦਘਾਟਨ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਐੱਮ. ਐੱਲ. ਏ. ਦਸੂਹਾ ਵੱਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਮਨੁੱਖ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਭਾਗ ਲੈਣਾ ਚਾਹੀਦਾ ਹੈ | ਇਸ ਮੌਕੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਤੇ ਡਾ. ਦਿਲਬਾਗ ਸਿੰਘ ਹੁੰਦਲ ਵੀ ਵਿਸ਼ੇਸ਼ ਰੂਪ ਵਿਚ ਹਾਜ਼ਰ ਰਹੇ | ਇਸ ਤੋਂ ਬਾਅਦ ਸਪੋਰਟਸ ਮੀਟ ਦੇ ਪਹਿਲੇ ਦਿਨ ਦੀਆਂ ਖੇਡਾਂ ਸ਼ੁਰੂ ਕਰਵਾਈਆਂ ਗਈਆਂ, ਜਿਸ ਵਿਚ ਕਾਲਜ ਦੇ ਸਾਰੇ ਵਿਭਾਗਾਂ ਦੀਆਂ ਵੱਖ-ਵੱਖ ਟੀਮਾਂ ਨੇ ਬੜੇ ਜੋਸ਼ ਅਤੇ ਅਨੁਸ਼ਾਸਨ ਨਾਲ ਭਾਗ ਲਿਆ | ਇਸ ਮੌਕੇ ਕਾਲਜ ਮੈਨੇਜਮੈਂਟ ਵਲੋਂ ਮੁੱਖ ਮਹਿਮਾਨ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਕਾਲਜ ਦੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਘੁੰਮਣ ਦਾ ਕੀਮਤੀ ਸਮਾਂ ਦੇਣ ਲਈ ਧੰਨਵਾਦ ਕੀਤਾ | ਇਸ ਮੌਕੇ ਡਾ. ਦਿਲਬਾਗ ਸਿੰਘ ਹੁੰਦਲ, ਡਾ. ਵਿਵੇਕ ਗੁਪਤਾ, ਜਗਰੂਪ ਕੌਰ, ਅਮਨਪ੍ਰੀਤ ਕੌਰ, ਨੀਲਮ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਡਾ. ਵੀਨਸ, ਲਖਵਿੰਦਰ ਕੌਰ, ਕਾਜਲ, ਮਨਪ੍ਰੀਤ ਕੌਰ, ਨਵਨੀਤ ਕੌਰ, ਹਰਦੀਪ ਕੌਰ, ਭਾਰਤੀ, ਨਿਕਿਤਾ ਠਾਕੁਰ, ਰਾਮ ਚੰਦ, ਗੁਰਵੀਰ ਕੌਰ, ਜਸਵਿੰਦਰ ਕੌਰ, ਨੇਹਾ, ਰੇਨੂੰ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਸੰਦੀਪ ਕੌਰ, ਚੰਚਲ, ਪ੍ਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਧੰਨਵੀਰ ਸਿੰਘ,ਦੇਵ ਕੁਮਾਰ ਤੇ ਵਿਦਿਆਰਥੀ ਆਦਿ ਹਾਜ਼ਰ ਸਨ |