08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਵਿਧਾਇਕ ਘੁੰਮਣ ਵਲੋਂ ਸ਼ਹੀਦ ਅੰਮਿ੍ਤਪਾਲ ਸਿੰਘ ਯਾਦਗਾਰੀ ਗੇਟ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 06-03-2026
ਦਸੂਹਾ, 5 ਮਾਰਚ (ਕੌਸ਼ਲ)-ਵਿਧਾਨ ਸਭਾ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਜੰਡੌਰ ਵਿਖੇ ਸ਼ਹੀਦ ਅੰਮਿ੍ਤਪਾਲ ਸਿੰਘ ਦੀ ਯਾਦ ਵਿਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਹੁਸ਼ਿਆਰਪੁਰ ਰੋਡ ਤੋਂ ਪਿੰਡ ਜੰਡੌਰ ਨੂੰ ਜਾਣ ਵਾਲੇ ਰਸਤੇ ਦਾ ਨਾਮ ਵੀ ਸ਼ਹੀਦ ਅੰਮਿ੍ਤਪਾਲ ਸਿੰਘ ਦੇ ਨਾਂਅ 'ਤੇ ਰੱਖਿਆ ਗਿਆ | ਇਸ ਮੌਕੇ ਵਿਧਾਇਕ ਘੁੰਮਣ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਡੇ ਲਈ ਮਾਣ ਦੀ ਗੱਲ ਹੈ ਅਤੇ ਉਨ੍ਹਾਂ ਦੀ ਯਾਦ ਨੂੰ ਸਦਾ ਜਿਊਾਦਾ ਰੱਖਣਾ ਸਾਡਾ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ ਪਰਿਵਾਰ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਗਿਆ ਹੈ | ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ਵਿਚ ਇਕ ਸਟੇਡੀਅਮ ਵੀ ਸ਼ਹੀਦ ਅੰਮਿ੍ਤਪਾਲ ਸਿੰਘ ਦੇ ਨਾਂਅ 'ਤੇ ਬਣਾਇਆ ਗਿਆ ਹੈ | ਇਸ ਮੌਕੇ ਪਿੰਡ ਜੰਡੌਰ ਦੀ ਸੰਗਤ ਵਲੋਂ ਪੰਜਾਬ ਸਰਕਾਰ ਤੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ ਗਿਆ | ਇਸ ਸਮਾਗਮ ਦੌਰਾਨ ਸ਼ਹੀਦ ਅੰਮਿ੍ਤਪਾਲ ਸਿੰਘ ਦੇ ਪਿਤਾ ਹਰਮਿੰਦਰ ਸਿੰਘ, ਮਾਤਾ ਸੁਰਿੰਦਰ ਕੌਰ, ਸਰਪੰਚ ਗੁਰਪ੍ਰੀਤ ਕੌਰ, ਭੁਪਿੰਦਰ ਸਿੰਘ, ਜਸਵੀਰ ਸਿੰਘ ਕੋਆਰਡੀਨੇਟਰ ਦਸੂਹਾ, ਡਾ. ਅਜਮੇਰ ਸਿੰਘ, ਮਨਜੀਤ ਸਿੰਘ ਪ੍ਰਧਾਨ, ਮਨਜੀਤ ਸਿੰਘ ਰਿੰਕੂ, ਬਹਾਦਰ ਸਿੰਘ ਪਿ੍ੰਸ, ਮਨਜੀਤ ਸਿੰਘ ਸੂਬੇਦਾਰ, ਦਵਿੰਦਰ ਸਿੰਘ ਕਾਲਾ, ਕੁਲਵਿੰਦਰ ਸਿੰਘ ਸੋਢੀ, ਰਿੰਕੂ, ਏਕਮ, ਪ੍ਰਸਮਜੀਤ ਸਿੰਘ, ਮਨਿੰਦਰ ਸਿੰਘ, ਰਾਜਵੰਤ ਕੌਰ, ਕਰਮਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼:- ਡਾ. ਨਵਰੀਤ ਸਿੰਘ ਮੰਡਿਆਲ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24