ਟਾਂਡਾ ਉੜਮੁੜ, 5 ਮਾਰਚ (ਕੁਲਬੀਰ ਸਿੰਘ ਗੁਰਾਇਆ)-ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਬੀਤੇ ਦਿਨ ਦਾਣਾ ਮੰਡੀ ਨਜ਼ਦੀਕ ਟਿੱਪਰ ਦੀ ਲਪੇਟ ਵਿਚ ਆਉਣ ਕਾਰਨ ਜ਼ਖਮੀ ਹੋਏ ਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਬੀਤੇ ਦਿਨ ਟਿੱਪਰ ਦੀ ਲਪੇਟ ਵਿਚ ਆਉਣ ਤੋਂ ਬਾਅਦ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਸਾਈਕਲ ਸਵਾਰ ਸੁਖਦੇਵ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਪਿੰਡ ਢਡਿਆਲਾ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਵਿਚ ਸ਼ਾਮਿਲ ਤਜਿੰਦਰ ਸਿੰਘ, ਵਿਕਾਸ ਮਹਿਰਾ ਅਤੇ ਜਸਪਿੰਦਰ ਕੌਰ ਦੀ ਟੀਮ ਨੇ ਮਦਦ ਕਰਕੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ, ਜਿਸ ਨੂੰ ਮੁੱਢਲੀ ਮੈਡੀਕਲ ਮਦਦ ਦੇਣ ਤੋਂ ਬਾਅਦ ਉਸ ਨੂੰ ਹੁਸ਼ਿਆਰਪੁਰ ਰੈਫ਼ਰ ਕੀਤਾ ਗਿਆ ਹੈ ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ |